Punjab Today Weather: ਪੰਜਾਬ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਫਰੀਦਕੋਟ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਹਰਿਆਣਾ ਵਿੱਚ ਸ਼ੁੱਕਰਵਾਰ ਨੂੰ 15 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਚਲਾ ਗਿਆ ਸੀ।


COMMERCIAL BREAK
SCROLL TO CONTINUE READING

ਫਰੀਦਾਬਾਦ ਵਿੱਚ ਸਭ ਤੋਂ ਵੱਧ 44.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 4 ਡਿਗਰੀ ਵੱਧ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਅਗਲੇ ਦੋ ਦਿਨਾਂ 'ਚ ਤਾਪਮਾਨ 'ਚ ਵਾਧਾ ਹੋਵੇਗਾ। ਸ਼ੁੱਕਰਵਾਰ ਨੂੰ ਰਾਜਸਥਾਨ ਦਾ ਬਾਂਸਵਾੜਾ ਦੇਸ਼ ਦਾ ਹੀ ਨਹੀਂ ਦੁਨੀਆ ਦਾ ਸਭ ਤੋਂ ਗਰਮ ਇਲਾਕਾ ਰਿਹਾ। ਇੱਥੇ ਤਾਪਮਾਨ 47 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਮੌਸਮ ਵਿਭਾਗ ਅਨੁਸਾਰ ਅਗਲੇ 4 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। 5 ਮਈ ਤੋਂ 11 ਮਈ ਤੱਕ ਆਮ ਨਾਲੋਂ 45 ਫੀਸਦੀ ਘੱਟ ਮੀਂਹ ਪਿਆ ਹੈ, ਜਿਸ ਕਾਰਨ ਗਰਮੀ ਨੇ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਸੱਤ ਦਿਨਾਂ ਵਿੱਚ 3.6 ਮਿਲੀਮੀਟਰ ਮੀਂਹ ਪੈਣਾ ਸੀ ਪਰ ਮੀਂਹ ਮਹਿਜ਼ 2 ਮਿਲੀਮੀਟਰ ਹੀ ਪਿਆ, ਜਿਸ ਕਾਰਨ ਗਰਮੀ ਵੱਧ ਰਹੀ ਹੈ। ਇਸ ਤੋਂ ਇਲਾਵਾ ਸੰਗਰੂਰ, ਫਿਰੋਜ਼ਪੁਰ, ਪਟਿਆਲਾ, ਮਾਨਸਾ, ਮੋਗਾ ਜ਼ਿਲ੍ਹਿਆਂ ਵਿੱਚ ਵੀ ਮੀਂਹ ਨਹੀਂ ਪਿਆ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਸੂਬੇ ਦੇ ਹੋਰ ਸ਼ਹਿਰਾਂ ਦਾ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ : Jalandhar Bypoll Election Result 2023 Live Updates: ਜਲੰਧਰ ਜਿਮਣੀ ਚੋਣ 2023 ਦੇ ਪਹਿਲੇ ਰੁਝਾਨ ਦੇ ਮੁਤਾਬਕ ਆਮ ਆਦਮੀ ਪਾਰਟੀ ਨੂੰ ਮਿਲੀ ਲੀਡ


ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸਿਹਤ ਵਿਭਾਗ ਦੀ ਸਲਾਹ ਅਨੁਸਾਰ ਲੋਕ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ। ਆਉਣ ਵਾਲੇ ਦਿਨਾਂ 'ਚ ਗਰਮੀ ਦਾ ਅਸਰ ਹੋਰ ਵਧਣ ਵਾਲਾ ਹੈ। ਇਸ ਲਈ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ।


ਇਹ ਵੀ ਪੜ੍ਹੋ : Jalandhar Lok Sabha Seat: 1998 ਪਿੱਛੋਂ ਜਲੰਧਰ ਲੋਕ ਸਭਾ ਸੀਟ ਉਪਰ ਕਾਬਜ਼ ਨਹੀਂ ਹੋਈ ਕੋਈ ਗ਼ੈਰ ਕਾਂਗਰਸੀ ਪਾਰਟੀ, ਇਸ ਵਾਰ ਮੁੱਕੇਗਾ ਸੋਕਾ?