Punjab News: ਬਠਿੰਡਾ `ਚ ਡਿੱਗਿਆ ਮੰਦਰ ਦਾ ਲੈਂਟਰ, ਇੱਕ ਬੱਚੇ ਸਮੇਤ 4 ਜ਼ਖ਼ਮੀ
Bathinda Temple incident: ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਨਾਲ ਕਲੋਨੀ ਦੀ ਪੁਲਸ ਟੀਮ ਵੀ ਮੌਕੇ `ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਮਲਬੇ ਹੇਠ ਦੱਬੇ ਚਾਰ ਵਿਅਕਤੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।
Bathinda Temple incident: ਪੰਜਾਬ 'ਚ ਮੀਂਹ ਲਗਾਤਾਰ ਪੈਣ ਕਰਕੇ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਵ-ਨਿਰਮਾਣ ਮੰਦਰ ਸ਼੍ਰੀ ਸਾਲਾਸਰ ਬਾਲਾ ਜੀ ਦਾ ਲੈਂਟਰ ਅਚਾਨਕ ਡਿੱਗ ਪਿਆ ਜਿਸ ਤੋਂ ਬਾਅਦ ਉਥੇ ਦਹਿਸ਼ਤ ਦਾ ਮਾਹੌਲ ਸੀ। ਇਸ ਕਾਰਨ ਮੰਦਰ ਦੇ ਅੰਦਰ ਕੰਮ ਕਰ ਰਹੇ ਚਾਰ ਪ੍ਰਵਾਸੀ ਮਜ਼ਦੂਰ ਮਲਬੇ ਹੇਠ ਦੱਬ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੀਆਂ ਟੀਮਾਂ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚ ਗਈਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖਲ ਕਰਵਾਇਆ।
ਦੱਸਣਯੋਗ ਹੈ ਕਿ ਇਹ ਘਟਨਾ ਬਠਿੰਡਾ ਦੀ ਲਾਲ ਸਿੰਘ ਬਸਤੀ ਸਥਿਤ ਸ਼੍ਰੀ ਪੰਚਮੁਖੀ ਬਾਲਾ ਜੀ ਮੰਦਿਰ (Bathinda Temple incident) ਨੇੜੇ ਵਾਪਰੀ ਹੈ। ਲੈਂਟਰ ਪਾਉਣ ਤੋਂ ਬਾਅਦ ਬਾਕੀ ਮਜ਼ਦੂਰ ਤਾਂ ਚਲੇ ਗਏ ਸਨ ਪਰ ਮੰਦਰ ਵਿੱਚ ਕੰਮ ਕਰਨ ਵਾਲੇ ਅੱਧੀ ਦਰਜਨ ਪ੍ਰਵਾਸੀ ਮਜ਼ਦੂਰ ਮੌਜੂਦ ਸਨ, ਜੋ ਲੈਂਟਰ ਤੋਂ ਬਾਅਦ ਸਾਮਾਨ ਆਦਿ ਇਕੱਠਾ ਕਰ ਰਹੇ ਸਨ। ਸ਼ਾਮ ਕਰੀਬ ਛੇ ਵਜੇ ਅਚਾਨਕ ਮੰਦਰ ਦੇ ਸਾਹਮਣੇ ਵਾਲੇ ਹਿੱਸੇ ਦਾ ਲੈਂਟਰ ਡਿੱਗ ਗਿਆ ਅਤੇ ਲੈਂਟਰ ਹੇਠ ਕੰਮ ਕਰਨ ਵਾਲੇ ਮਜ਼ਦੂਰ ਇਸ ਦੇ ਮਲਬੇ ਹੇਠ ਦੱਬ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੀਆਂ ਟੀਮਾਂ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚ ਗਈਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ: ਏਅਰ ਇੰਡੀਆ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ: 'ਹਾਈਡ੍ਰੌਲਿਕ' ਹੋਇਆ ਸੀ ਫੇਲ, ਯਾਤਰੀ ਸੁਰੱਖਿਅਤ
ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ 'ਚ ਇਕ ਬੱਚਾ ਵੀ ਸ਼ਾਮਲ ਹੈ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਨਾਲ ਕਲੋਨੀ ਦੀ (Bathinda Temple incident) ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮਲਬੇ ਹੇਠ ਦੱਬੇ ਚਾਰ ਵਿਅਕਤੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ।