Ludhiana News: ਲੁਧਿਆਣਾ `ਚ ਕੈਮੀਕਲ ਫੈਕਟਰੀ `ਚ ਲੱਗੀ ਭਿਆਨਕ ਅੱਗ
Ludhiana News: ਲੁਧਿਆਣਾ ਦੇ ਡਾਬਾ ਏਰੀਆ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਦੀ ਪਹਿਲੀ ਮੰਜ਼ਿਲ ਉਤੇ ਪਈ ਪ੍ਰਿੰਟਿੰਗ ਪ੍ਰੈਸ ਵਿੱਚ ਅਚਾਨਕ ਅੱਗ ਲੱਗ ਗਈ।
Ludhiana News: ਲੁਧਿਆਣਾ ਦੇ ਡਾਬਾ ਏਰੀਆ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਦੀ ਪਹਿਲੀ ਮੰਜ਼ਿਲ ਉਤੇ ਪਈ ਪ੍ਰਿੰਟਿੰਗ ਪ੍ਰੈਸ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੇ ਭਾਂਬੜ ਮੱਚਦੇ ਦੇਖ ਲੋਕ ਘਬਰਾ ਗਏ ਤੇ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਸਮੇਂ ਰਹਿੰਦਿਆਂ ਅੱਗ ਉਪਰ ਕਾਬੂ ਪਾ ਲਿਆ ਗਿਆ।
ਮੌਕੇ ਉਪਰ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਉਤੇ ਕਾਬੂ ਪਾਉਣ ਦੇ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਨਾਲ ਹੀ ਲੱਗਦੀ ਇੱਕ ਫੈਕਟਰੀ ਵਾਲਿਆਂ ਨੇ ਵੀ ਆਪਣੇ ਪੱਧਰ ਉਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਤੇ ਕੁਝ ਹੀ ਸਮੇਂ ਵਿੱਚ ਅੱਗ ਉਪਰ ਕਾਬੂ ਪਾ ਲਿਆ ਗਿਆ। ਹਾਲਾਂਕਿ ਇਸ ਅਗਜਨੀ ਦੀ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਵਾਲੀ ਥਾਂ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਇਮਾਰਤ ਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਕੈਮੀਕਲ ਫੈਕਟਰੀ ਦੇ ਨੇੜੇ ਕਿਸੇ ਵੀ ਵਿਅਕਤੀ ਨੂੰ ਜਾਣ ਦੀ ਇਜਾਜ਼ਤ ਨਹੀਂ ਸੀ।
ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆਸ-ਪਾਸ ਦੀਆਂ ਇਮਾਰਤਾਂ ਦੀ ਮਦਦ ਲਈ ਤੇ ਫੈਕਟਰੀ ਅੰਦਰ ਦਾਖਲ ਹੋਏ। ਕਰੀਬ 3 ਤੋਂ 4 ਪਾਣੀ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਸਮੇਂ ਫੈਕਟਰੀ ਵਿੱਚ ਕੋਈ ਵੀ ਮੌਜੂਦ ਨਹੀਂ ਸੀ।
ਇਹ ਵੀ ਪੜ੍ਹੋ : NGT News: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਦੇ ਮਾਮਲੇ ਰੋਕਣ ਦੀ ਦਿੱਤੀ ਹਦਾਇਤ
ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਅੱਗ ਲੱਗਣ ਵਾਲੀ ਥਾਂ 'ਤੇ ਪ੍ਰੈਸ ਬੋਰਡ ਦਾ ਗੱਤਾ ਤੇ ਕੁਝ ਪਾਊਡਰ ਪਿਆ ਸੀ। ਜਿਸ ਕਾਰਨ ਅੱਗ ਲੱਗ ਗਈ। ਫਿਲਹਾਲ ਜਾਂਚ 'ਚ ਸਾਹਮਣੇ ਆਇਆ ਹੈ ਕਿ ਇੱਕ ਮਸ਼ੀਨ ਦਾ ਹੀਟਰ ਸ਼ਾਰਟ ਹੋ ਗਿਆ ਸੀ। ਜਿਸ ਕਾਰਨ ਅੱਗ ਲੱਗ ਗਈ। ਪ੍ਰਿੰਟਿੰਗ ਮਸ਼ੀਨ ਪੂਰੀ ਤਰ੍ਹਾਂ ਸੁਆਹ ਹੋ ਗਈ। ਘਟਨਾ ਵਾਲੀ ਥਾਂ 'ਤੇ ਕੈਮੀਕਲ ਦੇ ਡਰੰਮ ਵੀ ਪਏ ਮਿਲੇ ਹਨ। ਹਾਲਾਂਕਿ ਵੱਡੀ ਘਟਨਾ ਵਾਪਰਨ ਤੋਂ ਬਚਾਅ ਰਹਿ ਗਿਆ।
ਇਹ ਵੀ ਪੜ੍ਹੋ : Batala Stubble Burning: ਬਟਾਲਾ 'ਚ ਕਿਸਾਨ ਨੇ ਪਰਾਲੀ ਨੂੰ ਲਗਾਈ ਅੱਗ, ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਖੇਤੀਬਾੜੀ ਅਧਿਕਾਰੀ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ