Kapurthala News: ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਤੜਕਸਾਰ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਉਸ ਨੇ ਜਲਦ ਹੀ ਹੋਰ ਨਾਲ ਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਇਸ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਦੱਸਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਇਸ ਅੱਗ ਵਿੱਚ ਲਗਭਗ 5 ਦੁਕਾਨਾਂ ਜਿਨ੍ਹਾਂ ਵਿੱਚ ਸਬਜ਼ੀਆਂ, ਹਵਨ ਸਮੱਗਰੀ, ਕਰਿਆਨਾ, ਫਿਰੋਜਨ, ਚੱਪਲਾਂ, ਕੁੱਤਿਆਂ ਦਾ ਸਮਾਨ ਆਦਿ ਰੱਖਿਆ ਦੱਸਿਆ ਜਾ ਰਿਹਾ ਹੈ। ਅੱਗ ਲੱਗਦੀ ਦੇਖ ਇਸਦੀ ਸੂਚਨਾ ਮੰਡੀ ਦੇ ਚੌਕੀਦਾਰ ਰਮੇਸ਼ ਨੇ ਮੰਡੀ ਦੇ ਨੇੜੇ ਰਹਿੰਦੇ ਲੋਕਾਂ ਨੂੰ ਦਿੱਤੀ ਜਿਨ੍ਹਾਂ ਪਹਿਲਾਂ ਆਪਣੇ ਪੱਧਰ ਉਤੇ ਅੱਗ ਬੁਝਾਉਣ ਦੀ ਕੋਸ਼ਿਸ਼ ਦੇ ਨਾਲ ਨਾਲ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਤੇ ਲੋਕਲ ਪ੍ਰਸ਼ਾਸ਼ਨ ਨੂੰ ਦਿੱਤੀ।


ਇਸ ਉਤੇ ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਤੇ ਮੌਕੇ ਉਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਅੱਗ ਉਪਰ ਕਾਬੂ ਪਾਇਆ। ਅੱਗ ਲੱਗਣ ਕਾਰਨ ਅੰਦਰੋਂ ਧਮਾਕੇ ਦੀਆਂ ਆਵਾਜ਼ਾਂ ਵੀ ਆਈਆਂ ਸਨ। ਕੁੱਝ ਦੁਕਾਨਾਂ ਵਿਚੋਂ 3 ਸਿਲੰਡਰ ਵੀ ਕੱਢੇ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਦੁਕਾਨ ਅੰਦਰ ਪਟਾਕੇ ਵੀ ਸਟੋਰ ਹੋਣ ਦੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਪੁਰਾਣੀ ਸਬਜ਼ੀ ਮੰਡੀ ਵਿੱਚ ਬੀਤੀ ਰਾਤ ਢਾਈ ਵਜੇ ਦੇ ਕਰੀਬ ਇੱਕ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਇਸ ਨੇ ਆਸ-ਪਾਸ ਦੀਆਂ ਹੋਰ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਚੌਕੀਦਾਰ ਦੀ ਸੂਚਨਾ ਤੋਂ ਬਾਅਦ ਦੁਕਾਨ ਦੀ ਪੀਸੀਆਰ ਟੀਮ, ਫਾਇਰ ਵਿਭਾਗ ਅਤੇ ਦੁਕਾਨ ਮਾਲਕ ਵੀ ਪਹੁੰਚ ਗਏ।


ਇਹ ਵੀ ਪੜ੍ਹੋ : Sunam Accident News: ਸੁਨਾਮ 'ਚ ਦਰਦਨਾਕ ਹਾਦਸੇ 'ਚ ਬੱਚੇ ਸਮੇਤ 6 ਦੀ ਮੌਤ; ਮਲੇਰਕੋਟਲਾ ਤੋਂ ਮੱਥਾ ਟੇਕ ਕੇ ਆ ਰਹੇ ਸਨ ਵਾਪਸ


ਇਸ ਤੋਂ ਬਾਅਦ ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਦੀ ਟੀਮ ਅਤੇ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਇਸ ਦੀ ਪੁਸ਼ਟੀ ਕਰਦਿਆਂ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਇੱਥੋਂ ਇੱਕ ਸਿਲੰਡਰ ਵੀ ਬਰਾਮਦ ਹੋਇਆ ਹੈ।


ਇਹ ਵੀ ਪੜ੍ਹੋ : Bathinda Controversial Plot Case: ਪੀਸੀਐਸ ਅਧਿਕਾਰੀ ਵਿਕਰਮਜੀਤ ਸ਼ੇਰਗਿੱਲ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ


ਕਪੂਰਥਲਾ ਤੋਂ ਚੰਦਰ ਮੜੀਆ ਦੀ ਰਿਪੋਰਟ