Mohali Fire News: ਮੁਹਾਲੀ ਵਿੱਚ ਇੱਕ ਪ੍ਰਾਈਵੇਟ ਬੈਂਕ ਅਤੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਅੱਗ ਲੱਗਣ ਕਾਰਨ ਭਾਰੀ ਮਾਲੀ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਵਿਭਾਗ ਨੇ ਚਾਰ ਗੱਡੀਆਂ ਦੀ ਮਦਦ ਨਾਲ ਤਿੰਨ ਘੰਟਿਆਂ ਵਿੱਚ ਅੱਗ ਉਤੇ ਕਾਬੂ ਪਾਇਆ।
ਹਾਲਾਂਕਿ ਐਤਵਾਰ ਛੁੱਟੀ ਹੋਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਮੰਡਲ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਕਿਸਮ ਦਾ ਕੋਈ ਜਾਨੀ ਨੁਕਸਾਨ ਨਹੀਂ  ਹੋਇਆ। ਹਾਲਾਂਕਿ ਬੈਂਕ ਅਤੇ ਰੀਅਲ ਅਸਟੇਟ ਕਾਰੋਬਾਰੀ ਦਾ ਦਫਤਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਦਫਤਰ 'ਚ ਅੱਗ ਲੱਗਣ ਤੋਂ ਬਾਅਦ ਚਾਰੇ ਪਾਸੇ ਧੂੰਆਂ ਫੈਲ ਗਿਆ। ਇਸ ਨਾਲ ਪੂਰੇ ਬਾਜ਼ਾਰ ਵਿਚ ਹਫੜਾ-ਦਫੜੀ ਮਚ ਗਈ।


COMMERCIAL BREAK
SCROLL TO CONTINUE READING

ਧੂੰਏਂ ਦੇ ਗੁਬਾਰ ਦੂਰ-ਦੂਰ ਤੱਕ ਦੇਖੇ ਜਾ ਸਕਦੇ ਸਨ। ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਪਰ ਫਾਇਰ ਬ੍ਰਿਗੇਡ ਦੀ ਟੀਮ ਅਜੇ ਵੀ ਮੌਕੇ 'ਤੇ ਮੌਜੂਦ ਹੈ।


ਸ਼ੋਅਰੂਮ ਦਾ ਤਾਪਮਾਨ ਹੇਠਾਂ ਆਉਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਸ਼ੋਅਰੂਮ ਦਾ ਨਿਰੀਖਣ ਕਰੇਗੀ। ਇਸ ਤੋਂ ਬਾਅਦ ਹੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਮੋਹਾਲੀ 'ਚ ਰਾਤ ਸਮੇਂ ਇਕ ਟਰੱਕ ਨੂੰ ਅੱਗ ਲੱਗ ਗਈ। ਇਹ ਅੱਗ ਮੋਹਾਲੀ ਦੇ ਪਿੰਡ ਦਾਊ ਨੇੜੇ ਲੱਗੀ।


ਇਹ ਵੀ ਪੜ੍ਹੋ : Punjab Politics: ਜਲੰਧਰ ਵੈਸਟ ਤੋਂ ਐਮਐਲਏ ਸ਼ੀਤਲ ਅੰਗੁਰਾਲ ਨੇ ਆਪਣਾ ਅਸਤੀਫਾ ਲਿਆ ਵਾਪਸ


ਚੰਡੀਗੜ੍ਹ ਖਰੜ ਹਾਈਵੇਅ 'ਤੇ ਇਸ ਅੱਗ ਨੂੰ ਦੇਖਦੇ ਹੋਏ ਉਥੇ ਟ੍ਰੈਫਿਕ ਜਾਮ ਹੋ ਗਿਆ। ਕਾਫੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੇ ਇਸ ਟਰੱਕ ਦੇ ਡਰਾਈਵਰ ਨੂੰ ਟਰੱਕ ਵਿੱਚੋਂ ਬਾਹਰ ਕੱਢਿਆ। ਇਸ ਮਗਰੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਚਾਲਕ ਨੂੰ ਹਸਪਤਾਲ ਦਾਖ਼ਲ ਕਰਵਾਇਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਇਸ ਤੋਂ ਇਲਾਵਾ ਲੁਧਿਆਣਾ ਆਰਤੀ ਚੌਂਕ ਵਿਚ ਹਾਡਵੇਅਰ ਦੀ ਦੁਕਾਨ ਤੇ ਸ਼ਾਟ ਸਰਕਟ ਹੋਣ ਨਾਲ ਚੌਥੀ ਮੰਜਲ ਉਪਰ ਭਿਆਨਕ ਅੱਗ ਲੱਗ ਗਈ। ਦੁਕਾਨ ਦੇ ਮਾਲਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਫੋਨ ਕੀਤਾ। ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਮੌਕੇ ਉਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਉਣਾ ਸ਼ੁਰੂ ਕੀਤਾ।


ਅੱਗ ਉਤੇ ਕਾਬੂ ਪਾਉਣ ਲਈ ਤਿੰਨ ਤੋਂ ਚਾਰ ਗੱਡੀਆਂ ਪਾਣੀ ਦੀਆਂ ਲੱਗ ਚੁੱਕੀਆਂ ਸਨ। ਅੱਗ ਉਤੇ ਕਾਬੂ ਪਾਉਣ ਲਗਾਤਾਰ ਫਾਇਰ ਟੈਂਡਰ ਮੰਗਾਏ ਜਾ ਰਹੇ ਸਨ। ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਚੌਥੀ ਮੰਜ਼ਿਲ ਉਤੇ ਲੱਗੀ ਹੈ। ਜਾਨੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ  ਹੈ। ਮਾਲੀ ਨੁਕਸਾਨ ਹੋਇਆ ਤੇ ਅੱਗ ਦੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।


ਇਹ ਵੀ ਪੜ੍ਹੋ : Faridkot News: ਪੁਲਿਸ ਤੇ ਨੀਮ ਸੁਰੱਖਿਆ ਬਲਾਂ ਦੀ ਨਿਗਰਾਨੀ 'ਚ ਰੱਖੀਆਂ ਈਵੀਐਮ ਮਸ਼ੀਨਾਂ