Fazilka News: ਦੋ ਦੁਕਾਨਾਂ `ਚ ਲੱਗੀ ਭਿਆਨਕ ਅੱਗ; ਦੁਕਾਨ ਮਾਲਕ ਤੇ ਕਿਰਾਏਦਾਰ ਹੋਏ ਛੱਤਰੋ-ਛਿੱਤਰੀ
Fazilka News: ਫਾਜ਼ਿਲਕਾ ਦੇ ਚੌਧਰੀਆਂ ਵਾਲੀ ਮਾਰਕੀਟ ਵਿੱਚ ਦੋ ਦੁਕਾਨਾਂ ਵਿੱਚ ਭਿਆਨਕ ਅੱਗ ਲੱਗ ਗਈ।
Fazilka News: ਫਾਜ਼ਿਲਕਾ ਦੇ ਚੌਧਰੀਆਂ ਵਾਲੀ ਮਾਰਕੀਟ ਵਿੱਚ ਦੋ ਦੁਕਾਨਾਂ ਵਿੱਚ ਭਿਆਨਕ ਅੱਗ ਲੱਗ ਗਈ। ਹਾਲਾਂਕਿ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਮੌਕੇ ਉਤੇ ਪਹੁੰਚੇ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਅੱਗ ਉਤੇ ਕਾਬੂ ਪਾਇਆ।
ਬੀਤੇ ਲੰਬੇ ਸਮੇਂ ਤੋਂ ਦੁਕਾਨਾਂ ਬੰਦ ਪਈਆਂ ਸਨ ਜਿਸ ਵਿੱਚ ਫਰਨੀਚਰ ਪਿਆ ਸੀ ਜੋ ਸੜ ਕੇ ਸੁਆਹ ਹੋ ਗਿਆ ਜਦਕਿ ਗਲੀ ਭੀੜੀ ਹੋਣ ਕਾਰਨ ਆਲੇ-ਦੁਆਲੇ ਦੇ ਕੱਪੜੇ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਖਾਲੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਤਾਂ ਕਿ ਅੱਗ ਉਨ੍ਹਾਂ ਦੀ ਦੁਕਾਨ ਤੱਕ ਨਾ ਪਹੁੰਚ ਜਾਵੇ। ਇਹ ਦੁਕਾਨਾਂ ਕਿਰਾਏ ਉਤੇ ਦਿੱਤੀਆਂ ਹੋਈਆਂ ਸਨ ਜੋ ਕਾਫੀ ਸਮੇਂ ਤੋਂ ਬੰਦ ਪਈਆਂ ਸਨ।
ਇਹ ਵੀ ਪੜ੍ਹੋ : Sheetal Angural Resigned: ਸਪੀਕਰ ਕੁਲਤਾਰ ਸੰਧਵਾ ਨੇ ਸ਼ੀਤਲ ਅੰਗੂਰਾਲ ਨੇ ਅਸਤੀਫਾ ਕੀਤਾ ਮਨਜ਼ੂਰ!
ਅੱਜ ਕਿਰਾਏਦਾਰ ਵੱਲੋਂ ਆਪਣਾ ਸਮਾਨ ਦੁਕਾਨ ਵਿਚੋਂ ਬਾਹਰ ਕੱਢਿਆ ਜਾ ਰਿਹਾ ਸੀ ਕਿ ਦੁਕਾਨ ਵਿੱਚ ਅੱਗ ਲੱਗ ਗਈ ਹੈ। ਮਾਲਕਾਂ ਦਾ ਦੋਸ਼ ਹੈ ਕਿ ਉਕਤ ਕਿਰਾਏਦਾਰ ਵੱਲੋਂ ਇਹ ਸ਼ਰਾਰਤ ਕੀਤੀ ਗਈ ਹੈ ਜਦਕਿ ਕਿਰਾਏਦਾਰ ਦਾ ਕਹਿਣਾ ਕਿ ਅੱਗ ਸ਼ਾਰਟ ਸਰਕਟ ਕਰਨ ਲੱਗੀ ਜਿਸ ਕਰਕੇ ਉਸਦਾ ਦੁਕਾਨ ਵਿੱਚ ਪਿਆ ਸਮਾਨ ਸੜ ਗਿਆ ਹੈ। ਇਸ ਹੀ ਵਿਵਾਦ ਦੇ ਚੱਲਦਿਆਂ ਦੋਨੋਂ ਧਿਰਾਂ ਆਪਸ ਵਿੱਚ ਛਿਤਰੋ ਛਿੱਤਰੀ ਹੋ ਗਏ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਦੂਜੇ ਪਾਸੇ ਅਬੋਹਰ 'ਚ ਸਥਾਨਕ ਨਵੀਂ ਆਬਾਦੀ ਛੋਟੀ ਪੌੜੀ 'ਚ ਸਥਿਤ ਇਕ ਬਿਰਧ ਆਸ਼ਰਮ 'ਚ ਅੱਜ ਬਾਅਦ ਦੁਪਹਿਰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਆਸ਼ਰਮ ਵਿੱਚ ਰਹਿੰਦੇ ਲੋਕਾਂ ਵਿੱਚ ਭਗਦੜ ਮੱਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਰਥਕ ਅਤੇ ਊਧਵ ਆਵਾਸ ਦੇ ਸੇਵਾਦਾਰ ਰਜਤ ਲੂਥਰਾ ਨੇ ਦੱਸਿਆ ਕਿ ਆਸ਼ਰਮ ਦੇ ਪ੍ਰਵੇਸ਼ ਦੁਆਰ ਕੋਲ ਲਗਾਏ ਗਏ ਬਿਜਲੀ ਮੀਟਰ ਦੇ ਕੰਟਰੋਲ ਬੋਰਡ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਅਤੇ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਪਰ ਆਸ਼ਰਮ ਦੇ ਕਰਮਚਾਰੀਆਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਤੁਰੰਤ ਬਜ਼ੁਰਗਾਂ ਅਤੇ ਬੱਚਿਆਂ ਨੂੰ ਉਥੋਂ ਬਾਹਰ ਕੱਢਿਆ ਅਤੇ ਤੁਰੰਤ ਫਾਇਰ ਬਿ੍ਗੇਡ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : Amul Price Hike: ਵੇਰਕਾ ਤੋਂ ਬਾਅਦ ਅਮੂਲ ਦੁੱਧ ਵੀ ਹੋਇਆ ਮਹਿੰਗਾ, ਆਮ ਆਦਮੀ ਤੇ ਮਹਿੰਗਾਈ ਦੀ ਮਾਰ