ਪੰਜਾਬ `ਚ ਅੱਤਵਾਦੀ ਹਮਲੇ ਦਾ ਖ਼ਤਰਾ, ਖੁਫੀਆ ਏਜੰਸੀਆਂ ਮੁਤਾਬਿਕ ਹਾਈ ਅਲਰਟ `ਤੇ ਪੁਲਿਸ!
Punjab alert news: ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪੁਖ਼ਤਾ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਪੰਜਾਬ ਦੇ ਪੁਲਿਸ ਸਟੇਸ਼ਨਾਂ, ਦਫ਼ਤਰ ਦੇ ਬਾਹਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਅਤੇ ਅਲਰਟ ਰਹਿਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਚੰਡੀਗੜ੍ਹ: ਸੂਤਰਾਂ ਅਨੁਸਾਰ ਖੁਫੀਆ ਏਜੰਸੀਆਂ ਦੇ ਹਵਾਲੇ ਨਾਲ ਪੰਜਾਬ ਬਾਰੇ ਬੇਹੱਦ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ 'ਚ ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਖੁਫੀਆ ਏਜੰਸੀਆਂ ਨੇ ਪੰਜਾਬ 'ਚ ਅੱਤਵਾਦੀ ਹਮਲੇ ਨੂੰ ਲੈ ਕੇ ਇਕ ਵਾਰ ਫਿਰ ਵੱਡਾ ਅਲਰਟ ਜਾਰੀ ਕੀਤਾ ਹੈ। ਅਲਰਟ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਅੱਤਵਾਦੀ ਸਮੂਹ ਨਾਲ ਸਬੰਧਤ ਪੰਜਾਬ 'ਚ ਮੌਜੂਦ ਅੱਤਵਾਦੀ ਪੁਲਸ ਸਟੇਸ਼ਨ ਨੂੰ ਨਿਸ਼ਾਨਾ (Punjab terrorist attack) ਬਣਾ ਸਕਦੇ ਹਨ।
ਦੱਸ ਦੇਈਏ ਕਿ ਬੀਤੇ ਦਿਨੀ 6 ਮਈ ਨੂੰ ਪੰਜਾਬ ਦੇ ਮੋਹਾਲੀ 'ਚ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ 'ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (RPG) ਨਾਲ ਹਮਲਾ ਕੀਤਾ ਗਿਆ ਸੀ ਜਦਕਿ 10 ਦਸੰਬਰ ਨੂੰ ਸਵੇਰੇ 1 ਵਜੇ ਤਰਨਤਾਰਨ, ਪੰਜਾਬ ਦੇ ਸਰਹਾਲੀ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਸੂਤਰਾਂ ਮੁਤਾਬਕ ਹੁਣ ਅੱਤਵਾਦੀ ਪੰਜਾਬ ਦੇ ਇਕ ਹੋਰ ਥਾਣੇ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ: ਟਰੱਕ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ, 42 ਵਿਦਿਆਰਥੀ ਸਨ ਸਵਾਰ, ਦੋ ਬੱਚੇ ਜ਼ਖ਼ਮੀ
ਇਸ ਵਾਰ ਪੁਲਿਸ ਸਟੇਸ਼ਨ 'ਤੇ ਹਥਿਆਰਾਂ, ਵਿਸਫੋਟਕਾਂ ਅਤੇ ਆਰਪੀਜੀ ਨਾਲ ਹਮਲਾ ਕਰਨ ਦੀ ਯੋਜਨਾ ਹੈ। ਖੁਫੀਆ ਏਜੰਸੀਆਂ ਨੂੰ ਸੂਚਨਾ ਮਿਲਦੇ ਹੀ ਪੰਜਾਬ ਦੇ ਪੁਲਿਸ ਥਾਣੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਅਜਿਹੇ ਥਾਣਿਆਂ ਜਾਂ ਇਮਾਰਤਾਂ 'ਤੇ ਹਮਲਾ ਕਰਕੇ ਭੱਜਣਾ ਆਸਾਨ ਹੋ ਸਕਦਾ ਹੈ, ਇਸ ਕਰਕੇ ਹਾਈਵੇ 'ਤੇ ਥਾਣਿਆਂ ਦੀ ਸੁਰੱਖਿਆ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਜਾਂਚ ਮਸ਼ੀਨਾਂ ਰਾਹੀਂ ਆਉਣ-ਜਾਣ ਵਾਲੇ ਲੋਕਾਂ 'ਤੇ ਨਜ਼ਰਾਂ ਰੱਖੀਆਂ ਹੋਈਆਂ ਹਨ।
ਇਸ ਗੱਲ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕੁਝ ਲੋਕ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੇ ਹਨ। ਨਵੇਂ ਸਾਲ ਦੇ ਜਸ਼ਨਾਂ 'ਤੇ ਲੁਧਿਆਣਾ ਦੀ ਸੁਰੱਖਿਆ 3000 ਪੁਲਿਸ ਮੁਲਾਜ਼ਮਾਂ ਦੇ ਹੱਥਾਂ 'ਚ ਹੋਵੇਗੀ। ਪੁਲਿਸ ਵੱਲੋਂ ਐਂਟਰੀ ਪੁਆਇੰਟ ਤੋਂ ਲੈ ਕੇ ਅੰਦਰ ਤੱਕ ਨਾਕਾਬੰਦੀ ਕੀਤੀ ਜਾਵੇਗੀ। ਹੰਗਾਮਾ ਕਰਨ ਵਾਲਿਆਂ 'ਤੇ ਪੁਲਿਸ ਦੀ ਖਾਸ ਨਜ਼ਰ ਰਹੇਗੀ।
(Apart from news related to inputs of possible terrorist attack in Punjab, stay tuned to Zee PHH for more updates)
(ਸੰਜੇ ਸ਼ਰਮਾ ਦੀ ਰਿਪੋਰਟ)