TarnTaran News: ਤਰਨਤਾਰਨ ਪੁਲਿਸ ਨੇ ਵਿਦੇਸ਼ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ, ਲਖਬੀਰ ਸਿੰਘ ਉਰਫ ਲੰਡਾ, ਸਤਬੀਰ ਸੱਤਾ ਤੇ ਲਖਬੀਰ ਸਿੰਘ ਰੋਡੇ ਨਾਲ ਜੁੜੇ ਅੱਤਵਾਦੀ ਮਾਡਿਊਲ ਲਈ ਪੰਜਾਬ ਵਿੱਚ ਟਾਰਗੇਟ ਕਲਿੰਗ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫਤਾਰ ਨੌਜਵਾਨਾਂ ਕਲਂ ਪਿਸਤੌਲ ਤੇ 15 ਹਜ਼ਾਰ ਰੁਪਏ ਭਾਰਤੀ ਕਰੰਸੀ ਬਰਾਮਦ ਹੋਈ ਹੈ।


COMMERCIAL BREAK
SCROLL TO CONTINUE READING

ਗ੍ਰਿਫ਼ਤਾਰ ਤੋਂ ਬਾਅਦ ਪੁੱਛਗਿੱਛ ਵਿੱਚ ਸੁਖਮਨਪ੍ਰੀਤ ਸਿੰਘ, ਅਸਮਪ੍ਰੀਤ ਸਿੰਘ ਤੇ ਪ੍ਰਦੀਪ ਸਿੰਘ ਨੇ ਜੋ ਖ਼ੁਲਾਸੇ ਕੀਤੇ ਹਨ ਉਸ ਤੋਂ ਬਾਅਦ ਤਰਨਤਾਰਨ ਪੁਲਿਸ ਹੈਰਾਨ ਰਹਿ ਗਈ ਹੈ। ਇਸ ਦੀ ਇਤਹਾਲ ਖੂਫੀਆ ਏਜੰਸੀਆਂ ਨੂੰ ਵੀ ਦੇ ਦਿੱਤੀ ਗਈ ਹੈ। ਸਾਹਮਣੇ ਆਇਆ ਹੈ ਕਿ ਵਿਦੇਸ਼ ਵਿੱਚ ਬੈਠੇ ਉਕਤ ਅੱਤਵਾਦੀ ਜਿਥੇ ਟਾਰਗੇਟ ਕਲਿੰਗ ਨੂੰ ਅੰਜਾਮ ਦੇਣ ਲਈ ਸਰਹੱਦੀ ਜ਼ਿਲ੍ਹਿਆਂ ਨਾਲ ਜੁੜੇ ਨੌਜਵਾਨਾਂ ਤੇ ਨਾਬਾਲਿਗਾਂ ਨੂੰ ਰੁਪਏ ਅਤੇ ਲਗਜ਼ਰੀ ਚੀਜ਼ਾਂ ਦਾ ਲਾਲਚ ਦੇ ਕੇ ਇਸਤੇਮਾਲ ਕਰ ਰਹੇ ਹਨ। 


ਗ੍ਰਿਫ਼ਤਾਰ ਉਕਤ ਨੌਜਵਾਨ ਦੀ ਉਮਰ 20 ਤੋਂ 24 ਸਾਲ ਦੇ ਵਿਚਕਾਰ ਹੈ। ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਇਸ ਮਡਿਊਲ ਲਈ ਕੰਮ ਕਰ ਰਹੇ ਸਲਿਪਰ ਸੈਲ ਦੇ ਕੋਲ ਆਰਪੀਜੀ ਹੈ। ਇਸ ਦਾ ਉਹ ਇਸਤੇਮਾਲ ਕਿਤੇ ਕਰਨ ਵਾਲੇ ਹਨ। ਤਰਨਤਾਰਨ ਦੇ ਐਸਐਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਤਿੰਨੋਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਏ ਖੁਲਾਸੇ ਖੁਫੀਆ ਏਜੰਸੀਆਂ ਨਾਲ ਸਾਂਝੇ ਕੀਤੇ ਜਾ ਰਹੇ ਹਨ ਤਾਂ ਜੋ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਕਿਸ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ, ਇਸ ਬਾਰੇ ਐਸਐਸਪੀ ਗੁਰਮੀਤ ਸਿੰਘ ਚੌਹਾਨ ਦਾ ਕਹਿਣਾ ਹੈ ਕਿ ਮਾਮਲਾ ਸੰਵੇਦਨਸ਼ੀਲ ਹੋਣ ਕਾਰਨ ਉਹ ਹੁਣੇ ਇਸ ਦਾ ਖੁਲਾਸਾ ਨਹੀਂ ਕਰਨਗੇ।


ਇਸ ਦੇ ਨਾਲ ਹੀ ਇਸ ਮਡਿਊਲ ਲਈ ਹੋਰ ਕਿੰਨੇ ਨੌਜਵਾਨ ਕੰਮ ਕਰ ਰਹੇ ਹਨ, ਉਨ੍ਹਾਂ ਕੋਲ ਕਿਹੜੇ-ਕਿਹੜੇ ਹਥਿਆਰ ਹਨ, ਪੁਲਿਸ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਲੱਭਣ 'ਚ ਲੱਗੀ ਹੋਈ ਹੈ। ਫਿਲਹਾਲ ਇਸ ਗ੍ਰਿਫਤਾਰੀ ਤੋਂ ਬਾਅਦ ਤਰਨਤਾਰਨ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ, ਲਖਬੀਰ ਸਿੰਘ ਉਰਫ ਲੰਡਾ, ਲਖਬੀਰ ਸਿੰਘ ਰੋਡੇ, ਸਤਨਾਮ ਸਿੰਘ ਸੱਤਾ, ਗੁਰਦੇਵ ਸਿੰਘ, ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਗੁਰਚਰਨ ਸਿੰਘ ਤੇ ਕਾਬੂ ਕੀਤੇ ਸੁਖਮਨਪ੍ਰੀਤ ਸਿੰਘ, ਪ੍ਰਦੀਪ ਸਿੰਘ, ਅਸਮਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਉਕਤ ਅੱਤਵਾਦੀ ਵਿਦੇਸ਼ਾਂ ਵਿੱਚ ਬੈਠੇ ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਕਈ ਕਲਾਕਾਰਾਂ ਤੋਂ ਫਿਰੌਤੀ ਮੰਗਦੇ ਹਨ ਅਤੇ ਉਨ੍ਹਾਂ ਨੂੰ ਧਮਕੀਆਂ ਦੇਣ ਲਈ ਆਪਣਾ ਪੰਜਾਬ ਮਡਿਊਲ ਇਸਤੇਮਾਲ ਕਰਦੇ ਹਨ। ਇਸ ਲਈ ਉਨ੍ਹਾਂ ਨੂੰ ਜੋ ਫਿਰੌਤੀ ਮਿਲਦੀ ਹੈ, ਉਸ ਦੀ ਵਰਤੋਂ ਦਹਿਸ਼ਤ ਲਈ ਕੀਤੀ ਜਾ ਰਹੀ ਹੈ। ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਕੰਮ ਲਈ ਹੁਣ ਤੱਕ 30 ਤੋਂ 35 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।


ਫੜੇ ਗਏ ਨੌਜਵਾਨਾਂ ਤੋਂ ਇਹ ਪੈਸੇ ਤੇ ਹਥਿਆਰ ਸਪਲਾਈ ਕੀਤੇ ਜਾ ਰਹੇ ਹਨ। ਦਸੰਬਰ ਵਿੱਚ ਥਾਣਾ ਸਰਹਾਲੀ ਵਿੱਚ ਆਰਪੀਜੀ ਹਮਲੇ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ ਕਿ ਇੱਕ ਆਰਪੀਜੀ ਅਤੇ ਦੋ ਆਈਈਡੀ ਅਜੇ ਵੀ ਇਸ ਮਡਿਊਲ ਕੋਲ ਹਨ। ਖੁਫੀਆ ਜਾਣਕਾਰੀ ਅਨੁਸਾਰ ਉਕਤ ਮਡਿਊਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਹੈ। ਜਿਸ ਲਈ ਖੂਫੀਆ ਵਿਭਾਗ ਦੀ ਟੀਮ ਕੰਮ ਕਰ ਰਹੀ ਹੈ। ਐਸਐਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਉਕਤ ਅੱਤਵਾਦੀ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਤੋਂ ਆਪਣਾ ਕੰਮ ਕਰਵਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ 'ਤੇ ਨਜ਼ਰ ਰੱਖਣ ਤਾਂ ਜੋ ਉਹ ਅਜਿਹੇ ਲੋਕਾਂ ਦੇ ਚੁੰਗਲ 'ਚ ਨਾ ਫਸਣ।


ਇਹ ਵੀ ਪੜ੍ਹੋ : Breaking News: ਜਲੰਧਰ ਨੇੜੇ ਜੰਮੂ-ਕਟੜਾ NH 'ਤੇ 60 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਇੰਜੀਨੀਅਰ!