ਚੰਡੀਗੜ: 14 ਅਗਸਤ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਕੋਲੋਂ ਜੋ ਹਥਿਆਰ ਬਰਾਮਦ ਹੋਏ ਹਨ, ਉਹ ਪਾਕਿਸਤਾਨੀ ਫੌਜ ਵੱਲੋਂ ਵਰਤੇ ਜਾਂਦੇ ਹਨ। ਪੁਲਿਸ ਨੇ ਚਾਰਾਂ ਦਾ 5 ਦਿਨ ਦਾ ਰਿਮਾਂਡ ਲੈ ਲਿਆ ਹੈ। ਆਜ਼ਾਦੀ ਦਿਹਾੜੇ ਤੋਂ ਠੀਕ ਇਕ ਦਿਨ ਪਹਿਲਾਂ, ਪੰਜਾਬ ਅਤੇ ਦਿੱਲੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੁਆਰਾ ਸਮਰਥਤ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ।


COMMERCIAL BREAK
SCROLL TO CONTINUE READING

 


ਪੰਜਾਬ 'ਚ ਮਿਲੇ ਹਥਿਆਰ


ਡੀ. ਜੀ. ਪੀ. ਨੇ ਦੱਸਿਆ ਕਿ ਫੜੇ ਗਏ ਅੱਤਵਾਦੀਆਂ ਤੋਂ ਪੁੱਛਗਿੱਛ ਦੌਰਾਨ ਮਿਲੇ ਸੁਰਾਗ ਦੇ ਆਧਾਰ 'ਤੇ ਪੰਜਾਬ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਦੇ ਨਿਸ਼ਾਨੇ ਤੋਂ ਇਕ ਆਈ. ਈ. ਡੀ. ਅਤੇ ਤਿੰਨ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ। ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਅਰਸ਼ ਡੱਲਾ ਨੇ ਉਨ੍ਹਾਂ ਨੂੰ ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਇਲਾਕਿਆਂ ਵਿਚ ਸ਼ਾਂਤੀ ਭੰਗ ਕਰਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ।


 


ਇਕ ਹਫ਼ਤੇ ਵਿਚ 3 ਮੋਡੀਊਲ ਸਾਹਮਣੇ ਆਏ


ਉਨ੍ਹਾਂ ਕੋਲੋਂ ਪੁਲਿਸ ਨੂੰ ਚੀਨ ਦੇ ਬਣੇ ਪੀ-86 ਹੈਂਡ ਗ੍ਰਨੇਡ, ਇੱਕ ਆਈ. ਈ. ਡੀ. ਅਤੇ ਦੋ 9 ਐਮ. ਐਮ. ਪਿਸਤੌਲ ਸਮੇਤ 40 ਜਿੰਦਾ ਕਾਰਤੂਸ ਬਰਾਮਦ ਹੋਏ। ਇਕ ਹਫ਼ਤੇ ਦੇ ਅੰਦਰ ਪੰਜਾਬ ਪੁਲਿਸ ਨੇ ਤੀਜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਸਰਹੱਦ ਪਾਰੋਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕੀਤੀ ਜਾਂਦੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਮੋਗਾ ਦੇ ਪ੍ਰੀਤ ਨਗਰ ਦੇ ਦੀਪਕ ਸ਼ਰਮਾ, ਫਿਰੋਜ਼ਪੁਰ ਦੇ ਪਿੰਡ ਕੋਟ ਕਰੋੜ ਕਲਾਂ ਦੇ ਸੰਦੀਪ ਸਿੰਘ, ਦਿੱਲੀ ਦੇ ਨਜਫਗੜ੍ਹ ਦੇ ਪਿੰਡ ਈਸ਼ਾਪੁਰ ਦੇ ਸੰਨੀ ਡਾਗਰ ਅਤੇ ਗੋਇਲਾ ਖੁਰਦ ਨਵੀਂ ਦਿੱਲੀ ਦੇ ਵਿਪਨ ਜਾਖੜ ਵਜੋਂ ਹੋਈ ਹੈ।


 


WATCH LIVE TV