ਚੰਡੀਗੜ੍ਹ- ਕੁਝ ਦਿਨ ਪਹਿਲਾ ਅੰਮ੍ਰਿਤਸਰ ਦੇ ਕਾਂਗਰਸੀ ਆਗੂ ਕਰਮਜੀਤ ਗਿੱਲ ਵੱਲੋਂ 1984 ਸਿੱਖ ਕਤਲੇਆਮ ਵਿੱਚ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਪਹੁੰਚ ਕੇ ਫੋਟੋਆਂ ਕਰਵਾਈਆਂ ਜਾਂਦੀਆਂ ਹਨ ਹੈ। ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕ ਉੱਠਦੀਆਂ ਹਨ ਤੇ ਜਿਸ ਤੋਂ ਬਾਅਦ ਸਿੱਖ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਤੇ ਕਾਂਗਰਸੀ ਆਗੂ ਤੇ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ  ਆਰੌਪੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ।


COMMERCIAL BREAK
SCROLL TO CONTINUE READING

ਬੀਤੇ ਦਿਨੀਂ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਡੀ. ਐਸ. ਰਲਹਨ ਦੀ ਅਦਾਲਤ ਵੱਲੋਂ ਆਰੌਪੀ ਕਾਂਗਰਸੀ ਆਗੂ ਕਰਮਜੀਤ ਗਿੱਲ ਦੀ ਜ਼ਮਾਨਤ ਅਰਜੀ ਖਾਰਜ ਕਰ ਦਿੱਤੀ ਹੈ। ਦਰਅਸਲ ਆਰੌਪੀ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਸੀ ਟੀ ਸ਼ਰਟ ਪਾ ਕੇ ਦਰਬਾਰ ਸਾਹਿਬ ਜਾਣਾ ਕੋਈ ਅਪਰਾਧ ਨਹੀਂ ਹੈ, ਨਾਲ ਹੀ ਉਸ ਨੇ ਕਿਹਾ ਕਿ ਉਸ ਦਾ ਮਕਸਦ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਨਹੀਂ ਸੀ,ਬਲਕਿ ਉਹ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸਿਰਫ ਮੱਥਾ ਟੇਕਣ ਹੀ ਗਿਆ ਸੀ। 


ਦੂਜੇ ਪਾਸੇ ਸਰਕਾਰੀ ਵਕੀਲ ਤੇ ਸ਼੍ਰੋਮਣੀ ਕਮੇਟੀ ਦੇ ਵਕੀਲ ਵੱਲੋਂ ਦਲੀਲ ਦਿੱਤੀ ਗਈ ਕਿ ਕਿ ਕਥਿਤ ਦੋਸ਼ੀ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਨਹੀਂ ਬਲਕਿ ਕੇਵਲ ਤੇ ਕੇਵਲ ਸਿੱਖ ਕੌਮ ਦੀਆਂ ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਚ ਵੀ ਇਹ ਵਿਅਕਤੀ ਪਹਿਲਾਂ ਹੋਰ ਕਮੀਜ਼ ਪਾ ਕੇ ਦਾਖ਼ਲ ਹੋਇਆ, ਪਰ ਮਗਰੋਂ ਇਹ ਉਕਤ ਟੀ-ਸ਼ਰਟ ਜਿਸ ਉੱਤੇ ਜਗਦੀਸ਼ ਟਾਈਟਲਰ ਦੀ ਤਸਵੀਰ ਛਾਪੀ ਹੋਈ ਸੀ, ਪਾ ਕੇ ਸ੍ਰੀ ਦਰਬਾਰ ਸਾਹਿਬ ਵਿਚ ਦਾਖ਼ਲ ਹੋਇਆ ਤੇ ਤਸਵੀਰਾਂ ਖਿੱਚੀਆਂ, ਜੋ ਬਾਅਦ ਵਿਚ ਇਸਨੇ ਜਾਣਬੁਝ ਕੇ ਸੋਸ਼ਲ ਮੀਡੀਆ ਉੱਤੇ ਵਾਈਰਲ ਕੀਤੀਆਂ। ਸਰਕਾਰੀ ਵਕੀਲਾਂ ਨੇ ਦਲੀਲ ਦਿੰਦੇ ਹੋਏ ਕਿਹਾ ਕਿ ਦੋਸ਼ੀ ਤਾਂ ਸ੍ਰੀ ਦਰਬਾਰ ਸਾਹਿਬ ਅੰਦਰ ਮੱਥਾ ਟੇਕਣ ਵੀ ਨਹੀਂ ਗਿਆ ਉਹ ਤਾਂ ਕੇਵਲ ਪਰਿਕਰਮਾ ਵਿੱਚ ਫੋਟੋਆਂ ਖਿਚਵਾਉਣ ਹੀ ਗਿਆ ਸੀ।


ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਦੋਸ਼ੀ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ।


WATCH LIVE TV