ਚੰਡੀਗੜ੍ਹ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਬਟਾਲੇ ਦੇ ਮੂਲ ਚੰਦ ਦੀ ਧੀ ਬੀਬੀ ਸੁਲਖਣੀ ਜੀ ਨਾਲ 1487 ਈਸਵੀ ਵਿੱਚ ਹੋਇਆ। ਹਰ ਸਾਲ ਵਿਆਹ ਪੁਰਬ ਬਟਾਲਾ ਦੇ ਵਿੱਚ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਵੀ ਵਿਆਹ ਪੁਰਬ 3 ਸਤੰਬਰ ਨੂੰ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 535ਵੇਂ ਵਿਆਹ ਪੁਰਬ ਨੂੰ ਲੈ ਕੇ ਬਟਾਲਾ 'ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਵੱਡੀ ਗਿਣਤੀ ‘ਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਡੇਹਰਾ ਸਾਹਿਬ ਨਤਮਸਤਕ ਹੋਣ ਪਹੁੰਚਦੀਆਂ ਹਨ। ਵਿਆਹ ਪੁਰਬ ਮੌਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਡੇਹਰਾ ਸਾਹਿਬ ਦੇ ਨਾਲ ਹੀ ਪੂਰੇ ਬਟਾਲੇ ਸ਼ਹਿਰ ਨੂੰ ਵੀ ਸਜਾਇਆ ਜਾਂਦਾ ਹੈ ਜੋ ਕਿ ਸੰਗਤਾ ਲਈ ਖਿੱਚ ਦਾ ਕੇਂਦਰ ਵੀ ਬਣਦੀ ਹੈ।


COMMERCIAL BREAK
SCROLL TO CONTINUE READING