ਚੰਡੀਗੜ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਹ ਚਾਰਜਸ਼ੀਟ ਉਸ ਖ਼ਿਲਾਫ਼ ਮੁਹਾਲੀ ਅਦਾਲਤ ਵਿਚ ਦਾਇਰ ਕੀਤੀ ਗਈ ਸੀ। ਡੀ. ਐਸ. ਪੀ. ਬਿਕਰਮ ਬਰਾੜ ਵੱਲੋਂ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਵਿਜੇ ਸਿੰਗਲਾ ਪੰਜਾਬ ਸਰਕਾਰ 'ਚ ਸਿਹਤ ਮੰਤਰੀ ਸਨ, ਜਿਥੇ ਉਨ੍ਹਾਂ 'ਤੇ ਕਰੋੜਾਂ ਦੇ ਟੈਂਡਰਾਂ 'ਚ ਇਕ ਫੀਸਦੀ ਕਮਿਸ਼ਨ ਲੈਣ ਦਾ ਦੋਸ਼ ਹੈ। ਇਸ ਮਾਮਲੇ ਵਿਚ ਘਿਰੇ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇਣਾ ਪਿਆ ਸੀ।


COMMERCIAL BREAK
SCROLL TO CONTINUE READING

 


ਇਕ ਖਾਸ ਗੱਲ ਇਹ ਹੈ ਕਿ ਵਿਜੇ ਸਿੰਗਲਾ ਦੇ ਰਿਸ਼ਵਤ ਕਾਂਡ ਦਾ ਖੁਲਾਸਾ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸੀ। ਜਿਸ ਤੋਂ ਬਾਅਦ ਸਿੰਗਲਾ ਨੂੰ ਰਿਸ਼ਵਤ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਘਟਨਾ ਮਈ ਮਹੀਨੇ ਦੀ ਹੈ। 8 ਜੁਲਾਈ ਨੂੰ ਸਿੰਗਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਪ੍ਰਦੀਪ ਦੇ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਸੀ।


 


ਹਾਲਾਂਕਿ ਸਿੰਗਲਾ ਖ਼ਿਲਾਫ਼ ਮੁਹਾਲੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਉਸ ਖ਼ਿਲਾਫ਼ 24 ਮਈ ਨੂੰ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਵੀ ਇਸੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕਿਹਾ ਜਾਂਦਾ ਹੈ ਕਿ ਸਿੰਗਲਾ ਦੇ ਅਸਤੀਫੇ ਤੋਂ ਬਾਅਦ ਸਰਕਾਰ ਨੇ ਹੀ ਕੇਸ ਦਰਜ ਕਰਵਾਇਆ ਸੀ।


 


 


WATCH LIVE TV