ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਕਰਤਾਰਪੁਰ ਸਾਹਿਬ ਹੋਈ ਨਤਮਸਤਕ
Advertisement

ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਕਰਤਾਰਪੁਰ ਸਾਹਿਬ ਹੋਈ ਨਤਮਸਤਕ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਤੇ ਪੰਜਾਬ ਦੇ ਜੱਥੇ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ। ਜੱਥੇ ਵੱਲੋਂ ਭਾਈਚਾਰਕ ਸਾਂਝ, ਇਸ ਖ਼ਿੱਤੇ ਦੇ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਅਰਦਾਸ ਵੀ ਕੀਤੀ ਗਈ।

ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਕਰਤਾਰਪੁਰ ਸਾਹਿਬ ਹੋਈ ਨਤਮਸਤਕ

ਨੀਤਿਕਾ ਮਹੇਸ਼ਵਰੀ/ਚੰਡੀਗੜ: ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਤੇ ਪੰਜਾਬ ਦੇ ਜੱਥੇ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ। ਜੱਥੇ ਵੱਲੋਂ ਭਾਈਚਾਰਕ ਸਾਂਝ, ਇਸ ਖ਼ਿੱਤੇ ਦੇ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਅਰਦਾਸ ਵੀ ਕੀਤੀ ਗਈ।

ਇਸ ਮੌਕੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਇਸ ਲਾਂਘੇ ਦੇ ਮੁੜ ਖੁੱਲ੍ਹਣ ਨਾਲ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਮੁੜ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ।

 

WATCH LIVE TV

ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ ਜਿੱਥੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖਰੀ ਸਮਾਂ ਬਤੀਤ ਕੀਤਾ ਅਤੇ ਹੱਥੀਂ ਖੇਤੀ ਕਰਕੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦੇ ਸਿਧਾਂਤ ਨੂੰ ਹਕੀਕੀ ਰੂਪ ਦਿੱਤਾ। ਉਨ੍ਹਾਂ ਕਿਹਾ ਕਿ ਇੱਥੋਂ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬਾਨ ਵੱਲੋੰ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦੇ ਮਾਰਗ ਉਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਪਿਆਰ, ਸਾਂਝੀਵਾਲਤਾ ਅਤੇ ਸਦਭਾਵਨਾ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਕਰੀਬ ਡੇਢ ਸਾਲ ਬਾਅਦ ਮੁੜ ਖੁੱਲ੍ਹੇ ਲਾਂਘੇ ਤੋਂ ਬਾਅਦ ਅੱਜ ਤੀਜੇ ਦਿਨ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਜੱਥਾ ਸਵੇਰੇ 11 ਵਜੇ ਸਰਹੱਦ ਪਾਰ ਗਿਆ।ਇਸ ਤੋਂ ਪਹਿਲਾ ਡੇਰਾ ਬਾਬਾ ਨਾਨਕ ਵਿਖੇ ਬਣੇ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਵਿਖੇ ਪੁੱਜੇ ਜੱਥੇ ਦਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਤੇ ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ. ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ।

 

Trending news