1993 ਵਿੱਚ ਫਰਜ਼ੀ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਦੇ ਦੋਸ਼ੀਆਂ ਨੂੰ ਕੋਰਟ ਵੱਲੋਂ 28 ਸਾਲਾਂ ਬਾਅਦ ਸਜ਼ਾ ਸੁਣਾਈ ਗਈ ਹੈ। ਕੋਰਟ ਨੇ ਫਰਜ਼ੀ ਮੁਕਬਾਲੇ ਵਿੱਚ 2 ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਤੇ 5-5 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ।
Trending Photos
ਚੰਡੀਗੜ੍ਹ- ਸੰਨ 1993 ਪੰਜਾਬ ਦੇ ਉਹ ਕਾਲੇ ਦੌਰ ਦੌਰਾਨ ਅਨੇਕਾਂ ਝੂਠੇ ਮੁਕਾਬਲਿਆਂ ਵਿੱਚ ਨੌਜਵਾਨਾਂ ਨੂੰ ਮਾਰਿਆ ਗਿਆ। ਜਿਸ ਦੇ ਇਨਸਾਫ਼ ਲਈ ਅੱਜ ਵੀ ਬਹੁਤ ਸਾਰੇ ਪਰਿਵਾਰ ਉਡੀਕ ਕਰ ਰਹੇ ਹਨ। ਅਜਿਹੇ ਹੀ ਮਾਮਲੇ ਵਿੱਚ ਇੱਕ ਪਰਿਵਾਰ ਨੂੰ 29 ਸਾਲਾਂ ਬਾਅਦ ਇਨਸਾਫ ਮਿਲਿਆ ਹੈ।
ਦਰਅਸਲ ਮਾਰਚ 1993 ਨੂੰ ਬਲਵਿੰਦਰ ਸਿੰਘ ਵਾਸੀ ਅਲਾਵਲਪੁਰ ਆਪਣੀ ਮਾਤਾ ਲਖਬੀਰ ਕੌਰ ਨਾਲ ਬੱਸ ਰਾਹੀਂ ਅੰਮ੍ਰਿਤਸਰ ਜਾ ਰਿਹਾ ਸੀ। ਤਲਵੰਡੀ ਰਾਮਾ ਵਿਖੇ ਬੱਸ ਰੋਕ ਕੇ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਬੱਸ ਦੀ ਤਲਾਸ਼ੀ ਲਈ ਅਤੇ ਬੱਸ 'ਚ ਬੈਠੇ ਬਲਵਿੰਦਰ ਸਿੰਘ ਨੂੰ ਉਸ ਦਾ ਨਾਂ ਅਤੇ ਪਤਾ ਪੁੱਛਿਆ ਅਤੇ ਉਸ ਨੂੰ ਬੱਸ ’ਚੋਂ ਉਤਾਰ ਲਿਆ। ਪੁਲਿਸ ਉਸ ਨੂੰ ਥਾਣੇ ਵਿਚ ਲੈ ਗਈ। ਅਗਲੇ ਦਿਨ ਪੁਲਿਸ ਮੁਲਾਜ਼ਮਾਂ ਨੇ ਤਿੰਨ ਨੌਜਵਾਨਾਂ ਨੂੰ ਪਿੰਡ ਕਠਿਆਲਾ ਵਿਖੇ ਝੂਠੇ ਮੁਕਾਬਲੇ ਵਿਚ ਮਾਰ ਦਿੱਤਾ ਸੀ।
28 ਸਾਲਾਂ ਬਾਅਦ ਪਰਿਵਾਰ ਨੂੰ ਇਨਸਾਫ
ਪਰਿਵਾਰ ਵੱਲੋਂ ਪੁਲਿਸ ਖਿਲ਼ਾਫ ਕੇਸ ਦਰਜ ਕਰਵਾਇਆ ਗਿਆ ਸੀ ਜਿਸ ਦੇ 28 ਸਾਲ ਬੀਤ ਜਾਣ ਬਾਅਦ ਕੋਰਟ ਵੱਲੋਂ 2 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ, ਜਦਕਿ 3 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਕੋਰਟ ਵੱਲੋਂ 1993 ਵਿੱਚ ਹੋਏ ਫਰਜ਼ੀ ਮੁਕਾਬਲੇ ਦੇ ਦੋਸ਼ 'ਚ 2 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਤੇ 5-5 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ।
ਕੋਰਟ ਵੱਲੋਂ ਧਾਰਾ 302 ਤਹਿਤ ਉਮਰ ਕੈਦ, ਧਾਰਾ 364 ਅਤੇ ਧਾਰਾ 342 ਤਹਿਤ 10 ਸਾਲ ਦੀ ਕੈਦ ਅਤੇ 10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਪੀੜਤ ਪਰਿਵਾਰ ਵੱਲੋਂ ਅਦਾਲਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਨੇ 28 ਸਾਲ ਇਨਸਾਫ਼ ਇਸ ਲਈ ਇੰਤਜ਼ਾਰ ਕੀਤਾ ਹੈ। ਇਨ੍ਹਾਂ ਸਾਲਾ ਦੌਰਾਨ ਕਈ ਵਾਰ ਉਨ੍ਹਾਂ 'ਤੇ ਕੇਸ ਵਾਪਸ ਲੈਣ ਦਾ ਦਬਾਅ ਵੀ ਪਾਇਆ ਗਿਆ।
WATCH LIVE TV