ਡੀ. ਸੀ. ਬਰਨਾਲਾ ਨਾਲ ਤੱਥਾਂ ਦੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਇਸ ਟੋਲ ਦੀ ਜਗ੍ਹਾ ਬਦਲਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਟੋਲ ਪਲਾਜ਼ਾ ਦੇ ਸ਼ੁਰੂ ਵਿਚ ਹੀ ਆਮ ਆਦਮੀ ਪਾਰਟੀ ਦੇ ਬਰਨਾਲਾ ਜ਼ਿਲ੍ਹੇ ਦੇ ਵਿਧਾਇਕ ਅਤੇ ਸੀ. ਐਮ. ਭਗਵੰਤ ਮਾਨ ਨੇ ਇਸ ਟੋਲ ਦੇ ਵਿਰੋਧ ਵਿਚ ਧਰਨਾ ਦਿੱਤਾ ਸੀ।
Trending Photos
ਦਵਿੰਦਰ ਸ਼ਰਮਾ/ ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਬਰਨਾਲਾ ਦੇ ਵਿਧਾਇਕ 'ਤੇ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਪ੍ਰਤੀਕਾਤਮਕ ਧਰਨਾ ਦਿੱਤਾ ਗਿਆ।
ਇਸ ਟੋਲ ਪਲਾਜ਼ਾ ਨੂੰ ਲੈ ਕੇ ਸ਼ੁਰੂਆਤੀ ਸਮੇਂ 'ਚ 'ਆਪ' ਵਿਧਾਇਕਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਟੋਲ ਦੇ ਵਿਰੋਧ 'ਚ ਧਰਨਾ ਦਿੱਤਾ ਸੀ, ਕਿਸਾਨਾਂ ਨੇ ਕਿਹਾ ਕਿ ਹੁਣ ਸਰਕਾਰ ਸੱਤਾ 'ਚ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਇਸ ਗਲਤ ਟੋਲ ਪਲਾਜ਼ਾ ਨੂੰ ਨਹੀਂ ਚੁਕਾ ਰਹੀ। ਪਿਛਲੇ ਦਿਨੀ ਮੁੱਖ ਮੰਤਰੀ ਪੰਜਾਬ ਨੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ ਵੀ ਇਹ ਮੁੱਦਾ ਉਠਾਇਆ ਸੀ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਟੋਲ ਨਿਯਮਾਂ ਦੇ ਉਲਟ ਗਲਤ ਥਾਂ 'ਤੇ ਲਗਾਇਆ ਗਿਆ ਹੈ, ਇਸ ਲਈ ਇਸ ਨੂੰ ਮੋਗਾ ਰੋਡ 'ਤੇ ਹੀ ਬਦਲਿਆ ਜਾਵੇ। ਇਸ ਮੰਗ ਨੂੰ ਲੈ ਕੇ ਉਨ੍ਹਾਂ ਨੇ ਟੋਲ ਪਲਾਜ਼ਾ 'ਤੇ ਲਗਾਤਾਰ ਪੱਕਾ ਮੋਰਚਾ ਖੋਲ੍ਹਿਆ ਹੋਇਆ ਹੈ ਅਤੇ ਹੁਣ ਇਹ ਪੱਕਾ ਮੋਰਚਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬਾਜਾਖਾਨਾ ਰੋਡ ਦੀ ਸੜਕ ਦਾ ਬਹੁਤ ਬੁਰਾ ਹਾਲ ਹੈ ਅਤੇ ਇਸ ਮਾੜੀ ਸੜਕ ਤੋਂ ਆਉਣ-ਜਾਣ ਵਾਲੇ ਲੋਕਾਂ ਤੋਂ ਟੋਲ ਵੀ ਵਸੂਲਿਆ ਜਾ ਰਿਹਾ ਹੈ, ਜਦਕਿ ਸਭ ਤੋਂ ਵੱਧ ਟੋਲ ਟੈਕਸ ਵਸੂਲਿਆ ਜਾ ਰਿਹਾ ਹੈ ਜੋ ਕਿ ਆਮ ਲੋਕਾਂ ਦੀ ਸ਼ਰੇਆਮ ਲੁੱਟ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਡੀ. ਸੀ. ਬਰਨਾਲਾ ਨਾਲ ਮੀਟਿੰਗ ਕੀਤੀ ਹੈ ਅਤੇ ਡੀ. ਸੀ. ਬਰਨਾਲਾ ਨਾਲ ਤੱਥਾਂ ਦੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਇਸ ਟੋਲ ਦੀ ਜਗ੍ਹਾ ਬਦਲਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਟੋਲ ਪਲਾਜ਼ਾ ਦੇ ਸ਼ੁਰੂ ਵਿਚ ਹੀ ਆਮ ਆਦਮੀ ਪਾਰਟੀ ਦੇ ਬਰਨਾਲਾ ਜ਼ਿਲ੍ਹੇ ਦੇ ਵਿਧਾਇਕ ਅਤੇ ਸੀ. ਐਮ. ਭਗਵੰਤ ਮਾਨ ਨੇ ਇਸ ਟੋਲ ਦੇ ਵਿਰੋਧ ਵਿਚ ਧਰਨਾ ਦਿੱਤਾ ਸੀ। ਜਿਸ ਕਾਰਨ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇਸਦੇ ਬਾਵਜੂਦ ਆਮ ਆਦਮੀ ਪਾਰਟੀ ਵੱਲੋਂ ਇਹ ਗਲਤ ਟੋਲ ਪਲਾਜ਼ਾ ਬੰਦ ਨਹੀਂ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਾਇਆ ਗਿਆ ਸੀ, ਹੁਣ ਕਿਸਾਨਾਂ ਨੇ ਇਸ ਟੋਲ ਪਲਾਜ਼ਾ 'ਤੇ ਆਪਣੇ ਘਰ ਬਣਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਇੱਥੇ 24 ਘੰਟੇ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉਨ੍ਹਾਂ ਇਹੀ ਕਿਹਾ ਕਿ ਕੀ। ਉਨ੍ਹਾਂ ਨੂੰ ਇਸ ਟੋਲ ਪਲਾਜ਼ਾ ਨੂੰ ਹਟਾਉਣ ਲਈ 1 ਸਾਲ ਜਾਂ 2 ਸਾਲ ਲੱਗ ਸਕਦੇ ਹਨ, ਉਹ ਟੋਲ ਪਲਾਜ਼ਾ ਨੂੰ ਹਟਾਏ ਬਿਨਾਂ ਇੱਥੋਂ ਨਹੀਂ ਹਟਣਗੇ।
WATCH LIVE TV