Jalandhar Bypoll 2023 Result: ਭਲਕੇ ਹੋਵੇਗਾ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
Jalandhar Bypoll Result: ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਹੋਈ ਵੋਟਿੰਗ ਪ੍ਰਕਿਰਿਆ ਦੇ ਨਤੀਜੇ ਭਲਕੇ ਐਲਾਨੇ ਜਾਣਗੇ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਹੋਵੇਗੀ।
Jalandhar Bypoll Result: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ 10 ਮਈ ਨੂੰ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚੜ੍ਹੀ ਸੀ। ਇਸ ਚੋਣ ਵਿੱਚ 19 ਵੱਖ-ਵੱਖ ਪਾਰਟੀ ਤੇ ਆਜ਼ਾਦ ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾਈ ਸੀ। ਸਾਰੇ 19 ਉਮੀਦਵਾਰਾਂ ਦੀ ਕਿਸਮਤ ਈਵੀਐੱਮ ਮਸ਼ੀਨਾਂ ’ਚ ਕੈਦ ਹੋ ਗਈ ਹੈ ਤੇ ਭਲਕੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। 13 ਮਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਮੁਕੰਮਲ ਹੋਵੇਗੀ।
ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ 13 ਮਈ ਨੂੰ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਸਵੇਰੇ 7.30 ਵਜੇ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਤੇ ਸਪੋਰਟਸ ਕਾਲਜ ਕੰਪਲੈਕਸ ਕਪੂਰਥਲਾ ਰੋਡ ਵਿਖੇ ਸ਼ੁਰੂ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਕਰਵਾਉਣ ਲਈ ਪੂਰੀ ਤਿਆਰੀ ਕੀਤੀ ਹੋਈ ਹੈ।
ਡੀਸੀ ਨੇ ਦੱਸਿਆ ਕਿ ਸਟ੍ਰਾਂਗ ਰੂਮ ਵਿੱਚ ਰੱਖੀਆਂ ਈਵੀਐੱਮਜ਼ ਤੇ ਵੀਵੀ ਪੈਟ ਮਸ਼ੀਨਾਂ ਦੀ ਨਿਗਰਾਨੀ ਲਈ ਥ੍ਰੀ-ਟਾਇਰ ਸੁਰੱਖਿਆ ਤਾਇਨਾਤ ਕੀਤੀ ਹੋਈ ਹੈ। ਉਮੀਦਵਾਰ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਥਾਵਾਂ ’ਤੇ ਜਾਣ ਦੀ ਮਨਜ਼ੂਰੀ ਹੋਵੇਗੀ। ਵੋਟਾਂ ਦੀ ਗਿਣਤੀ ਦੌਰਾਨ ਕੋਈ ਵੀ ਅਣਅਧਿਕਾਰਤ ਸਖ਼ਸ਼ ਗਿਣਤੀ ਦੇ ਕੇਂਦਰ ਦੇ ਨੇੜੇ ਨਾ ਹੋਵੇ, ਇਸ ਲਈ ਪੁਲਿਸ ਤੇ ਪੈਰਾ-ਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : CBSE Class 12th Board exam result 2023: CBSE ਦੇ 12ਵੀਂ ਜਮਾਤ ਦੇ ਨਤੀਜੇ ਹੋਏ ਜਾਰੀ, ਕੁੜੀਆਂ ਨੇ ਮਾਰੀ ਬਾਜੀ
ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਤੇ ਦਿਹਾਤੀ ਪੁਲਿਸ ਵੱਲੋਂ ਚੋਣਾਂ ਵਾਲੇ ਦਿਨ ਵੱਖ-ਵੱਖ ਥਾਣਿਆਂ ’ਚ 6 ਮਾਮਲੇ ਦਰਜ ਕੀਤੇ ਗਏ ਹਨ। ਵਿਧਾਨ ਸਭਾ ਹਲਕਿਆਂ 'ਚ ਕੁਝ ਝਗੜਿਆਂ ਨੂੰ ਛੱਡ ਕੇ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ। ਇੱਕ ਹੋਰ ਐੱਫ਼. ਆਈ. ਆਰ. 3 ਮੁਲਜ਼ਮਾਂ ਖ਼ਿਲਾਫ਼ ਥਾਣਾ ਗੁਰਾਇਆਂ ਤੇ ਮੁਲਜ਼ਮ ਖ਼ਿਲਾਫ਼ ਥਾਣਾ ਮਕਸੂਦਾਂ ਵਿੱਚ ਆਈਪੀਸੀ ਦੀ ਧਾਰਾ 188 ਤਹਿਤ ਐੱਫ਼. ਆਈ. ਆਰ. ਨੰਬਰ 55 ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਫਿਲੌਰ ਥਾਣੇ ਵਿੱਚ ਇੱਕ ਮੁਲਜ਼ਮ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਮੁਲਜ਼ਮ ਗੁਰਜੀਤ ਸਿੰਘ ਨਿਵਾਸੀ ਧਨੌਲਾ ਰੋਡ ਬਰਨਾਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਮੁਲਜ਼ਮ ਖ਼ਿਲਾਫ਼ ਕਮਿਸ਼ਨਰੇਟ ਦੇ ਥਾਣਾ ਨੰਬਰ 5 ਵਿੱਚ ਕੇਸ ਨੰਬਰ 40 ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : HSGMC ਪ੍ਰਧਾਨ ਮਹੰਤ ਕਰਮਜੀਤ ਸਿੰਘ ਦਾ CM ਮਨੋਹਰ ਲਾਲ ਖੱਟਰ ਦੇ ਪੈਰ ਛੂਹਣ ਦਾ ਵੀਡੀਓ ਹੋਇਆ ਵਾਇਰਲ