ਚੰਡੀਗੜ:  ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੇ ਪਹਿਲੀ ਗ੍ਰਿਫਤਾਰੀ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਤਰਾਖੰਡ ਤੋਂ ਇਸ ਕੇਸ ਵਿਚ ਲੋੜੀਂਦੇ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਹੁਣ ਉਸ ਨੂੰ ਪੰਜਾਬ ਪੁਲਿਸ ਨੇ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।, ਪੁਲਿਸ ਨੇ ਕਿਹਾ ਕਿ ਡਰੱਗ ਡੀਲਰ ਮਨਪ੍ਰੀਤ ਨੂੰ ਪਿਛਲੇ ਸਮੇਂ ਵਿੱਚ ਹਥਿਆਰਾਂ, ਕਤਲ ਦੀ ਕੋਸ਼ਿਸ਼ ਅਤੇ ਦੰਗਾ ਕਰਨ ਦੇ ਅਪਰਾਧਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੂਜੇ ਪਾਸੇ ਦਿੱਲੀ ਪੁਲਿਸ ਨੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ 5 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ।


COMMERCIAL BREAK
SCROLL TO CONTINUE READING

 


ਸਪੈਸ਼ਲ ਟਾਸਕ ਫੋਰਸ ਨੇ 6 ਲੋਕਾਂ ਦੀ ਕੀਤੀ ਪਛਾਣ


ਪੰਜਾਬ ਪੁਲਿਸ ਨੇ ਉਤਰਾਖੰਡ ਪੁਲਿਸ ਅਤੇ ਸਪੈਸ਼ਲ ਟਾਸਕ ਫੋਰਸ ਦੀ ਮਦਦ ਨਾਲ ਦੇਹਰਾਦੂਨ ਤੋਂ 6 ਲੋਕਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਇਨ੍ਹਾਂ 'ਚੋਂ ਇਕ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਸ਼ੱਕ ਸੀ। ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਪੁਲਿਸ ਦੇ ਰਡਾਰ 'ਤੇ ਹੈ। ਗੋਲਡੀ ਬਰਾੜ ਦਾ ਦਾਅਵਾ ਹੈ ਕਿ ਉਸ ਨੇ ਵਿੱਕੀ ਮਿੱਡੂਖੇੜਾ ਦੀ ਮੌਤ ਦਾ ਬਦਲਾ ਲੈਣ ਲਈ ਗਾਇਕ ਨੂੰ ਮਾਰਿਆ ਸੀ।


 


29 ਮਈ ਐਤਵਾਰ ਨੂੰ ਹੋਇਆ ਸੀ ਮੂਸੇਵਾਲਾ ਦਾ ਕਤਲ


ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੀ ਮੌਤ ਨਾਲ ਪੂਰਾ ਪੰਜਾਬ ਸਦਮੇ 'ਚ ਹੈ। ਇਸ ਤੋਂ ਇਕ ਦਿਨ ਪਹਿਲਾਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਉਸ ਦਾ ਸਸਕਾਰ ਕੱਲ੍ਹ ਮਾਨਸਾ ਵਿਖੇ ਪਰਿਵਾਰ ਦੇ ਖੇਤ ਦੇ ਇੱਕ ਹਿੱਸੇ ਵਿੱਚ ਕੀਤਾ ਗਿਆ ਸੀ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ  ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਸਸਕਾਰ 'ਤੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।