ਪਹਿਲੀ ਬਰਸਾਤ ਨੇ ਖੋਲੀ ਚੰਡੀਗੜ ਪ੍ਰਸ਼ਾਸਨ ਦੀ ਪੋਲ, ਗਲੀਆਂ ਵਿਚ ਭਰਿਆ ਗੋਡੇ ਗੋਡੇ ਪਾਣੀ
Advertisement
Article Detail0/zeephh/zeephh1238645

ਪਹਿਲੀ ਬਰਸਾਤ ਨੇ ਖੋਲੀ ਚੰਡੀਗੜ ਪ੍ਰਸ਼ਾਸਨ ਦੀ ਪੋਲ, ਗਲੀਆਂ ਵਿਚ ਭਰਿਆ ਗੋਡੇ ਗੋਡੇ ਪਾਣੀ

ਉੱਤਰੀ ਭਾਰਤ ਦੇ ਰਾਜਾਂ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਇਨ੍ਹਾਂ ਸੂਬਿਆਂ 'ਚ ਹੋ ਰਹੀ ਹੈ ਭਾਰੀ ਬਾਰਿਸ਼, ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਹਿਮਾਚਲ ਪ੍ਰਦੇਸ਼ 'ਚ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 

ਪਹਿਲੀ ਬਰਸਾਤ ਨੇ ਖੋਲੀ ਚੰਡੀਗੜ ਪ੍ਰਸ਼ਾਸਨ ਦੀ ਪੋਲ, ਗਲੀਆਂ ਵਿਚ ਭਰਿਆ ਗੋਡੇ ਗੋਡੇ ਪਾਣੀ

ਚੰਡੀਗੜ: ਚੰਡੀਗੜ 'ਚ ਬੀਤੀ ਰਾਤ ਤੋਂ ਪੈ ਰਹੀ ਬਾਰਿਸ਼ ਕਾਰਨ ਚੰਡੀਗੜ ਦੇ ਸੈਕਟਰ 37 'ਚ ਪਾਣੀ ਭਰ ਗਿਆ ਹੈ। ਪਾਣੀ ਇੰਨਾ ਜ਼ਿਆਦਾ ਹੋ ਗਿਆ ਹੈ ਕਿ ਲੱਗਦਾ ਹੀ ਨਹੀਂ ਕਿ ਇਥੇ ਕੋਈ ਸੜਕ ਬਣੀ ਹੋਈ ਹੈ। ਇਥੋਂ ਤੱਕ ਕਿ ਵਾਹਨਾਂ ਦੇ ਪਹੀਏ ਵੀ ਪਾਣੀ ਵਿਚ ਡੁੱਬ ਗਏ ਹਨ। ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਖਾਸ ਕਰਕੇ ਸੈਕਟਰ 37 ਦੇ ਵਸਨੀਕ ਮੁੱਢਲੀਆਂ ਜ਼ਰੂਰਤਾਂ ਦਾ ਸਾਮਾਨ ਖਰੀਦਣ ਲਈ ਵੀ ਘਰਾਂ ਤੋਂ ਬਾਹਰ ਨਹੀਂ ਆ ਰਹੇ ਹਨ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਸੜਕਾਂ ਤੋਂ ਪਾਣੀ ਦੀ ਨਿਕਾਸੀ ਕਰਨ ਦੀ ਅਪੀਲ ਕੀਤੀ ਗਈ ਹੈ। ਪਰ ਫਿਰ ਵੀ ਇਹ ਪਾਣੀ ਨਾਲ ਭਰਿਆ ਹੋਇਆ ਹੈ। ਇਸ ਦਾ ਮੁੱਖ ਕਾਰਨ ਸੜਕ ਤੋਂ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਨਾ ਹੋਣਾ ਦੱਸਿਆ ਜਾ ਰਿਹਾ ਹੈ।

 

ਉੱਤਰੀ ਭਾਰਤ ਦੇ ਰਾਜਾਂ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਇਨ੍ਹਾਂ ਸੂਬਿਆਂ 'ਚ ਹੋ ਰਹੀ ਹੈ ਭਾਰੀ ਬਾਰਿਸ਼, ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਹਿਮਾਚਲ ਪ੍ਰਦੇਸ਼ 'ਚ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਹ ਚੰਬਾ, ਕਾਂਗੜਾ, ਸ਼ਿਮਲਾ, ਮੰਡੀ, ਸਿਰਮੌਰ ਅਤੇ ਸੋਲਨ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪੰਜਾਬ ਅਤੇ ਚੰਡੀਗੜ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਵੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਬੀਤੀ ਰਾਤ ਤੋਂ ਹੀ ਪੀ. ਲਗਾਤਾਰ ਬਰਸਾਤ ਦੇਖਣ ਨੂੰ ਮਿਲ ਰਹੀ ਹੈ, ਪੰਜਾਬ, ਹਰਿਆਣਾ ਅਤੇ ਚੰਡੀਗੜ ਵਿੱਚ ਮੀਂਹ ਨਾ ਪੈਣ ਕਾਰਨ ਨਮੀ ਕਾਫੀ ਵੱਧ ਗਈ ਸੀ ਪਰ ਹੁਣ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ।

 

ਪੰਜਾਬ, ਹਰਿਆਣਾ, ਚੰਡੀਗੜ੍ਹ 'ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਨਮੀ ਤੋਂ ਰਾਹਤ ਮਿਲ ਰਹੀ ਹੈ। ਚੰਡੀਗੜ੍ਹ 'ਚ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਚੰਡੀਗੜ੍ਹ ਦੇ ਸੈਕਟਰ 37 'ਚ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ। ਇੰਨਾ ਪਾਣੀ ਭਰਿਆ ਹੋਇਆ ਹੈ ਕਿ ਲੱਗਦਾ ਹੀ ਨਹੀਂ ਕਿ ਇੱਥੇ ਕੋਈ ਸੜਕ ਬਣੀ ਹੋਈ ਹੈ ਅਤੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇੱਥੋਂ ਤੱਕ ਕਿ ਵਾਹਨਾਂ ਦੇ ਪਹੀਏ ਵੀ ਪਾਣੀ ਵਿੱਚ ਡੁੱਬ ਗਏ ਹਨ।

 

WATCH LIVE TV 

Trending news