ਸਰਕਾਰ ਨੇ ਐਮ. ਐਸ. ਪੀ 'ਤੇ ਖਰੀਦੀ ਮੂੰਗੀ ਦੀ ਦਾਲ, ਕਿਸਾਨਾਂ ਦੇ ਖਾਤੇ ਵਿਚ ਸਿੱਧਾ ਜਾਵੇਗਾ ਪੈਸਾ!
Advertisement
Article Detail0/zeephh/zeephh1218069

ਸਰਕਾਰ ਨੇ ਐਮ. ਐਸ. ਪੀ 'ਤੇ ਖਰੀਦੀ ਮੂੰਗੀ ਦੀ ਦਾਲ, ਕਿਸਾਨਾਂ ਦੇ ਖਾਤੇ ਵਿਚ ਸਿੱਧਾ ਜਾਵੇਗਾ ਪੈਸਾ!

ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ। ਸਰਕਾਰ ਨੇ ਮੂੰਗੀ ਦੀ ਕੀਮਤ ਵਧਾ ਕੇ 7,275 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਦਰਅਸਲ ਸੀ. ਐਮ. ਭਗਵੰਤ ਮਾਨ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਆਉਣ ਦੀ ਅਪੀਲ ਕੀਤੀ ਸੀ।

ਸਰਕਾਰ ਨੇ ਐਮ. ਐਸ. ਪੀ 'ਤੇ ਖਰੀਦੀ ਮੂੰਗੀ ਦੀ ਦਾਲ, ਕਿਸਾਨਾਂ ਦੇ ਖਾਤੇ ਵਿਚ ਸਿੱਧਾ ਜਾਵੇਗਾ ਪੈਸਾ!

 

ਚੰਡੀਗੜ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ ਮੂੰਗੀ ਦੀ ਦਾਲ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਮੂੰਗੀ ਦੀ ਬਿਜਾਈ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

 

 

ਪਹਿਲੀ ਵਾਰ ਐਮ. ਐਸ. ਪੀ. 'ਤੇ ਖਰੀਦੀ ਜਾ ਰਹੀ ਮੂੰਗੀ ਦੀ ਫ਼ਸਲ

ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ। ਸਰਕਾਰ ਨੇ ਮੂੰਗੀ ਦੀ ਕੀਮਤ ਵਧਾ ਕੇ 7,275 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਦਰਅਸਲ ਸੀ. ਐਮ. ਭਗਵੰਤ ਮਾਨ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਆਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਵਾਅਦਾ ਕੀਤਾ ਕਿ ਸਰਕਾਰ ਮੂੰਗੀ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਵੇਗੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ। ਫਿਰ ਕੇਂਦਰ ਸਰਕਾਰ ਨਾਲ ਗੱਲਬਾਤ ਦਾ ਦੌਰ ਸ਼ੁਰੂ ਹੋਇਆ। ਸੀ. ਐਮ. ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਮੁੱਦਾ ਉਠਾਇਆ।

 

ਸੂਬੇ ਦੀਆਂ ਵੱਖ-ਵੱਖ ਮੰਡੀਆਂ 'ਚ ਹੋਈ ਕਣਕ ਦੀ ਆਮਦ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਯਕੀਨੀ ਤੌਰ 'ਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਬੱਚਤ ਹੋਵੇਗੀ, ਧਰਤੀ ਹੇਠਲੇ ਪਾਣੀ ਦੀ ਕੀਮਤ ਘੱਟ ਹੋਵੇਗੀ, ਮਿੱਟੀ ਦੀ ਸਿਹਤ 'ਚ ਸੁਧਾਰ ਹੋਵੇਗਾ ਅਤੇ ਕਿਸਾਨਾਂ ਨੂੰ ਵਾਧੂ ਲਾਭ ਮਿਲੇਗਾ। ਪੰਜਾਬ ਮੰਡੀ ਬੋਰਡ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿੱਚ 1503 ਕੁਇੰਟਲ ਮੂੰਗੀ ਦੀ ਆਮਦ ਹੋਈ ਹੈ ਜਿਸ ਵਿੱਚੋਂ ਹੁਣ ਤੱਕ 878 ਕੁਇੰਟਲ ਦੀ ਖਰੀਦ ਹੋ ਚੁੱਕੀ ਹੈ।

 

WATCH LIVE TV 

Trending news