ਰਾਸ਼ਟਰਪਤੀ ਇੱਥੇ ਨੇ, ਮੁੱਖ ਮੰਤਰੀ ਪੰਜਾਬ ਕਿੱਥੇ ਨੇ? - ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਚੰਡੀਗੜ੍ਹ ਵਿੱਚ ਹਵਾਈ ਸੈਨਾ ਦਿਵਸ ਦੇ ਸਥਾਪਨਾ ਦਿਨ ਮੌਕੇ ਏਅਰ ਸ਼ੋਅ ਦੇ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਚੰਡੀਗੜ੍ਹ ਪਹੁੰਚਣ `ਤੇ ਸਵਾਗਤ ਕੀਤਾ ਗਿਆ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਾਰੇ ਸਮਾਗਮ ਵਿੱਚ ਗੈਰ ਹਾਜ਼ਰ ਰਹੇ। ਜਿਸ ਨੂੰ ਲੈ ਕੇ ਰਾਜਪਾਲ ਵੱਲੋਂ ਮੁੱਖ ਮੰਤਰੀ ਦੀ ਗੈਰ ਹਾਜ਼ਰੀ `ਤੇ ਸਵਾਲ ਚੁੱਕੇ ਗਏ।
ਚੰਡੀਗੜ੍ਹ- ਬੀਤੇ ਦਿਨ ਚੰਡੀਗੜ੍ਹ ਵਿੱਚ ਹਵਾਈ ਸੈਨਾ ਦਿਵਸ ਦੇ ਸਥਾਪਨਾ ਦਿਨ ਮੌਕੇ ਏਅਰ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਮੁੱਖ ਮਹਿਮਾਨ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਦਾ ਚੰਡੀਗੜ੍ਹ ਪਹੁੰਚਣ ਤੇ ਸਵਾਗਤ ਕੀਤਾ ਗਿਆ ਪਰ ਇਨ੍ਹਾਂ ਵਿੱਚੋਂ ਪੰਜਾਬ ਦੇ ਮੁੱਖ ਮੰਤਰੀ ਗਾਇਬ ਸਨ।
ਦੱਸਦੇਈਏ ਕਿ ਚੰਡੀਗੜ੍ਹ ਏਅਰ ਸ਼ੋਅ ਵਿੱਚ ਪਹੁੰਚਣ ਤੋਂ ਪਹਿਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਨਮਾਨ ਲਈ ਰਾਜ ਭਵਨ ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਸੀ ਜਿਸ ਵਿੱਚ ਰਾਜਪਾਲ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਾਰੇ ਪ੍ਰੋਗਰਾਮ ਤੋਂ ਗੈਰ-ਹਾਜ਼ਰ ਸਨ। ਕਿਉਂਕਿ ਉਹ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੱਢੀ ਜਾ ਰਹੀ ਤਿਰੰਗਾ ਯਾਤਰਾ ਵਿੱਚ ਹਿੱਸਾ ਲੈਣ ਗਏ ਸਨ।