ਹਾਈਕੋਰਟ ਨੇ ਖਾਰਜ ਕੀਤੀ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਪਟੀਸ਼ਨ
Advertisement
Article Detail0/zeephh/zeephh1329876

ਹਾਈਕੋਰਟ ਨੇ ਖਾਰਜ ਕੀਤੀ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਪਟੀਸ਼ਨ

ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਵਾਲੀ ਮੰਗ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ। ਪਟੀਸ਼ਨ ਕਰਤਾ ਇਸ ਸਬੰਧੀ ਕੋਈ ਰਿਕਾਰਡ ਪੇਸ਼ ਨਾ ਕਰ ਸਕਿਆ ਜਿਸ ਦੇ ਆਧਾਰ ‘ਤੇ ਹਾਈਕੋਰਟ ਵੱਲੋਂ ਪਟੀਸ਼ਨ ਨੂੰ ਖਾਰਜ ਕੀਤਾ ਗਿਆ।

ਹਾਈਕੋਰਟ ਨੇ ਖਾਰਜ ਕੀਤੀ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਪਟੀਸ਼ਨ

ਚੰਡੀਗੜ੍ਹ- ਦੇਸ਼ ਦੀ ਆਜ਼ਾਦੀ ਲਈ ਹੱਸ ਕੇ ਫਾਂਸੀ ਚੜ੍ਹਨ ਵਾਲੇ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਹਾਲੇ ਤੱਕ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਇਸ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ‘ਚ ਭਗਤ ਸਿੰਘ ਅਤੇ ਉਨ੍ਹਾਂ ਦੋ ਸਾਥੀਆਂ ਰਾਜਗੁਰੂ,ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ।

ਹਾਈਕੋਰਟ ਦਾ ਫੈਸਲਾ

ਚੀਫ਼ ਜਸਟਿਸ ਰਵੀਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਿਵੀਜ਼ਨ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਪਟੀਸ਼ਨ ਕਰਤਾ ਨੂੰ ਕਿਹਾ ਕਿ ਉਹ ਕਿਸ ਅਧਿਕਾਰ ਨਾਲ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦੇ ਹਨ। ਪਰ ਕੋਰਟ ਦੇ ਇਸ ਸਵਾਲ ਦਾ ਜਵਾਬ ਪਟੀਸ਼ਨ ਕਰਤਾ ਕੋਲ ਨਹੀਂ ਸੀ ਤੇ ਨਾ ਹੀ ਉਹ ਇਸ ਸਬੰਧੀ ਕੋਈ ਰਿਕਾਰਡ ਪੇਸ਼ ਕਰ ਸਕਿਆ। ਜਿਸ ਆਧਾਰ ‘ਤੇ ਕੋਰਟ ਵੱਲੋਂ ਇਹ ਪਟੀਸ਼ਨ ਖਾਰਜ ਕੀਤੀ ਗਈ। ਦੱਸਦੇਈਏ ਕਿ ਇਸ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਪਹਿਲਾਂ ਹੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਭਗਤ ਸਿੰਘ ਦੀ ਸ਼ਹੀਦੀ ਨੂੰ ਲੈ ਕੇ ਵਿਵਾਦ

ਦੱਸਦੇਈਏ ਕਿ ਕੁਝ ਦਿਨ ਪਹਿਲਾ ਹੀ ਭਗਤ ਸਿੰਘ ਦੀ ਸ਼ਹੀਦੀ ‘ਤੇ ਸਵਾਲ ਚੁੱਕੇ ਗਏ ਸਨ। ਜਿਸ ਦੀ ਸੋਸ਼ਲ ਮੀਡੀਆਂ ਤੇ ਵੀ ਕਾਫੀ ਚਰਚਾ ਹੋਈ। ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁਝ ਲੋਕ ਭਗਤ ਸਿੰਘ ਦੇ ਹੱਕ ‘ਚ ਖੜੇ ਹੋਏ ਅਤੇ ਕੁਝ ਲੋਕ ਵਿਰੋਧ ‘ਚ। ਫਿਲਹਾਲ ਹਾਈਕੋਰਟ ਵੱਲੋਂ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਖਾਰਜ ਕਰ ਦਿੱਤੀ ਗਈ ਹੈ।

WATCH LIVE TV

Trending news