ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ, ਜੇਕਰ ਨਹੀਂ ਕਰ ਸਕਦੇ ਜੇਲ੍ਹਾਂ ਦੀ ਸੁਰੱਖਿਆਂ ਤਾਂ ਕੇਂਦਰ ਨੂੰ ਦਿਓ ਜ਼ਿੰਮੇਵਾਰੀ
ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਫਟਕਾਰ ਲਗਾਈ ਗਈ ਹੈ। ਕੋਰਟ ਨੇ ਟਿਪਣੀ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਜੇਲ੍ਹਾਂ ਦੀ ਸੁਰੱਖਿਆ ਨਹੀਂ ਕਰ ਸਕਦੀ ਤਾਂ ਇਸ ਦੀ ਜ਼ਿੰਮੇਵਾਰੀ ਕੇਂਦਰ ਨੂੰ ਕਿਉਂ ਨਹੀਂ ਦੇ ਰਹੀ।
ਚੰਡੀਗੜ੍ਹ- ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਗਈ ਹੈ। ਜੇਲ੍ਹਾਂ ਦੀ ਸੁਰੱਖਿਆਂ ਨੂੰ ਲੈ ਕੇ ਕੋਰਟ ਨੇ ਪੰਜਾਬ ਸਰਕਾਰ ਨੂੰ ਸਖਤ ਤਾੜਨਾ ਕੀਤੀ ਹੈ। ਕੋਰਟ ਨੇ ਕਿਹਾ ਕਿ ਜੇਕਰ ਤੁਸੀ ਜੇਲ੍ਹਾਂ ਦੀ ਸੁਰੱਖਿਆ ਨਹੀਂ ਕਰ ਸਕਦੇ ਤਾਂ ਇਸ ਦੀ ਜ਼ਿੰਮੇਵਾਰੀ ਕੇਂਦਰ ਨੂੰ ਦੇ ਦੇਵੋ।