ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋ ਹਲਕੇ ਦੀ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਵੱਲੋਂ ਫਸਲਾਂ ਦੀ ਸਾਂਭ ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੰਡੀ ਵਿੱਚ ਕੂੜਾਂ ਹੋਣ ਕਾਰਨ ਵਿਧਾਇਕ ਵੱਲੋਂ ਖੁਦ ਉਸ ਨੂੰ ਚੁੱਕ ਕੇ ਸਫਾਈ ਕੀਤੀ ਗਈ।
Trending Photos
ਭਰਤ ਸ਼ਰਮਾ (ਲੁਧਿਆਣਾ)- ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅੱਜ ਤੋਂ ਪੰਜਾਬ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੀ ਮੰਡੀਆਂ ਵਿੱਚ ਫਸਲ ਦੀ ਸਾਂਭ ਸੰਭਾਲ ਤੇ ਕਿਸਾਨਾਂ ਨੂੰ ਮੁਸ਼ਕਿਲਾਂ ਨਾ ਆਉਣ ਇਸ ਦੇ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਨੂੰ ਲੈ ਕੇ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਮੰਡੀ ਦਾ ਦੌਰਾ ਕੀਤਾ ਗਿਆ।
ਝੋਨੇ ਦੀ ਫਸਲ ਦੇ ਪ੍ਰਬੰਧਾਂ ਨੂੰ ਲੈ ਕੇ ਹਲਕੇ ਦੇ ਵਿਧਾਇਕ ਵੱਲੋਂ ਸਹਾਨੇਵਾਲ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਨੇ ਖਰੀਦ ਦੀ ਸ਼ੁਰੂਆਤ ਕਰਵਾਈ ਅਤੇ ਨਾਲ ਹੀ ਮੰਡੀ ਦਾ ਜਾਇਜ਼ਾ ਵੀ ਲਿਆ। ਮੰਡੀ ਵਿੱਚ ਕੂੜਾ ਦੇਖਣ ਤੋਂ ਬਾਅਦ ਵਿਧਾਇਕ ਮੁੰਡੀਆਂ ਵੱਲੋਂ ਖੁਦ ਉਸ ਨੂੰ ਉਠਾਇਆ ਗਿਆ ਤੇ ਮੰਡੀ ਦੀ ਸਫਾਈ ਕੀਤੀ ਗਈ। ਵਿਧਾਇਕ ਨੇ ਕਿਹਾ ਕਿ ਸਫਾਈ ਕਰਨਾ ਤੇ ਰੱਖਣਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਚੌਣ ਨਿਸ਼ਾਨ ਝਾੜੂ ਹੈ ਤੇ ਅਸੀ ਭ੍ਰਿਸ਼ਟਾਚਾਰ ਦੇ ਨਾਲ ਗੰਦਗੀ 'ਤੇ ਵੀ ਝਾੜੂ ਫੇਰਦੇ ਹਾਂ।
ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੰਡੀਆਂ ਵਿੱਚ ਜੇਕਰ ਕੋਈ ਪ੍ਰਬੰਧ ਦੀ ਕਮੀ ਹੈ ਤਾਂ ਉਸ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਚੁੱਕਿਆ ਜਾਵੇਗਾ। ਫਸਲ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਵਿਧਾਇਕ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਸਮੇਂ ਸਿਰ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਕੀ ਸਰਕਾਰਾਂ ਵਾਂਗੂੰ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ। ਫਸਲ ਦੀ ਸਾਂਭ ਸੰਭਾਲ ਲਈ ਸਰਕਾਰ ਵੱਲੋਂ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਪਰਾਲੀ ਸਾੜਨ ਨੂੰ ਲੈ ਕੇ ਵੀ ਵਿਧਾਇਕ ਨੇ ਹਲਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਨੂੰ ਸਾਂਭਣ ਦੇ ਵੀ ਪ੍ਰਬੰਧ ਕੀਤੇ ਗਏ ਹਨ। ਪਰਾਲੀ ਨਾ ਸਾੜਨ ਨੂੰ ਲੈ ਕੇ ਵਿਧਾਇਕ ਨੇ ਹਲਕੇ ਦੇ ਕਿਸਾਨਾਂ ਦਾ ਸਾਥ ਮੰਗਿਆ।
ਦੂਜੇ ਪਾਸੇ ਕਿਸਾਨਾਂ ਵੱਲੋਂ ਵੀ ਮੰਡੀ ਦੇ ਪ੍ਰਬੰਧਾਂ 'ਤੇ ਸੰਤੁਸ਼ਟੀ ਜਤਾਈ ਗਈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪ੍ਰਬੰਧਾਂ ਨਾਲੋ ਇਸ ਵਾਰ ਪ੍ਰਬੰਧ ਜ਼ਿਆਦਾ ਵਧੀਆ ਹਨ। ਇਸ ਦੇ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਿਸਾਨਾਂ ਨੂੰ ਬਹੁਤ ਉਮੀਦਾਂ ਹਨ।