ਚੰਡੀਗੜ: ਸਾਲ 2018 ਵਿਚ ਇਕ ਪੰਜਾਬ ਫ਼ਿਲਮ ਰਿਲੀਜ਼ ਹੋਈ ਸੀ ਜਿਸਦਾ ਨਾਂ ਸੀ ਲੌਂਗ ਲਾਚੀ।ਇਸ ਫ਼ਿਲਮ ਵਿਚ ਨੀਰੂ ਬਾਜਵਾ, ਅੰਬਰਦੀਪ ਸਿੰਘ ਅਤੇ ਐਮੀ ਵਿਰਕ ਨੇ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਸੀ।ਇਸ ਫ਼ਿਲਮ ਦੇ ਟਾਈਟਲ ਟਰੈਕ ਲੌਂਗ ਲਾਚੀ ਨੇ ਜਿਥੇ ਸਾਰੇ ਰਿਕਾਰਡ ਤੋੜੇ ਉਥੇ ਹੀ ਫ਼ਿਲਮ ਨੇ ਵੀ ਚੰਗੀ ਮਕਬੂਲੀਅਤ ਹਾਸਲ ਕੀਤੀ।


COMMERCIAL BREAK
SCROLL TO CONTINUE READING

 


ਹੁਣ ਨੀਰੂ ਬਾਜਵਾ, ਅੰਬਰਦੀਪ ਸਿੰਘ ਅਤੇ ਐਮੀ ਵਿਰਕ ਦੀ ਤਿਕੜੀ ਫਿਰ ਤੋਂ ਲੌਂਗ ਲਾਚੀ 2 ਦੇ ਨਾਲ ਧਮਾਲ ਮਚਾਉਣ ਜਾ ਰਹੀ ਹੈ। ਪਹਿਲੀ ਫ਼ਿਲਮ ਦੀ ਮਕਬੂਲੀਅਤ ਤੋਂ ਬਾਅਦ ਹੁਣ ਫ਼ਿਲਮ ਦਾ ਸੀਕੂਅਲ ਲਿਆਂਦਾ ਜਾ ਰਿਹਾ ਹੈ।19 ਅਗਸਤ ਤੋਂ ਇਹ ਫ਼ਿਲਮ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। 19 ਅਗਸਤ ਨੂੰ ਸਿਨੇਮਾ ਘਰਾਂ ਵਿਚ ਲੌਂਗ ਲਾਚੀ 2 ਫ਼ਿਲਮ ਧਮਾਲਾਂ ਪਾਉੇਣ ਜਾ ਰਹੀ ਹੈ।



ਇਸ ਫ਼ਿਲਮ ਦਾ ਟਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ ਜਿਸ ਦਰਸ਼ਕਾਂ ਦਾ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। ਟਰੇਲਰ ਦੀ ਗੱਲ ਕਰੀਏ ਤਾਂ ਇਸ ਦੀ ਕਹਾਣੀ ਵਿਚ ਪਹਿਲਾਂ ਨਾਲੋਂ ਵੱਖਰਾ ਟੇਸਟ ਪਾਇਆ ਗਿਆ ਹੈ ਅਤੇ ਇਹ ਕਹਾਣੀਆਂ ਨਿਵੇਕਲੇ ਤਰੀਕੇ ਨਾਲ ਮੰਨੋਰੰਜਨ ਕਰਕੇ ਦਰਸ਼ਕਾਂ ਨੂੰ ਆਪਣੇ ਨਾਲ ਜੋੜੇਗੀ। ਲੌਂਗ ਲਾਚੀ 2 ਲਈ ਅੰਬਰਦੀਪ ਸਿੰਘ ਵੱਲੋਂ ਬਹੁਤ ਮਿਹਨਤ ਕੀਤੀ ਗਈ ਹੈ। ਫ਼ਿਲਮ ਵਿੱਚ 1947 ਦੀ ਵੰਡ ਵੇਲੇ ਦਾ ਸਮਾਂ ਵੀ ਸ਼ਾਮਿਲ ਕੀਤਾ ਗਿਆ ਹੈ। ਐਮੀ ਵਿਰਕ ਦਾ ਕਿਰਦਾਰ ਵੀ ਪਹਿਲਾਂ ਨਾਲੋਂ ਹਟਕੇ ਹੋਵੇਗਾ।


 


ਇਸ ਫ਼ਿਲਮ ਵਿਚ ਦਰਸ਼ਕਾਂ ਦੇ ਉਤਸ਼ਾਹ ਨੂੰ ਬਰਕਰਾਰ ਰੱਖਣ ਲਈ, ਨਿਰਮਾਤਾਵਾਂ ਨੇ ਪਹਿਲਾਂ ਟਰੇਲਰ ਤੇ ਹੁਣ ਲੌਂਗ ਲਾਚੀ 2’ ਦਾ ਟਾਈਟਲ ਟਰੈਕ ਰਿਲੀਜ਼ ਕਰ ਦਿੱਤਾ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗੀਤ ਵਿਚ ਨੀਰੂ ਬਾਜਵਾ, ਅੰਬਰਦੀਪ ਸਿੰਘ ਅਤੇ ਐਮੀ ਵਿਰਕ ਨਜ਼ਰ ਆ ਹਨ ਇਹਨਾਂ ਦੀ ਤਿਕੜੀ ਗੀਤ ਵਿਚ ਖਾਸ ਅੰਦਾਜ਼ ’ਚ ਨਜ਼ਰ ਆ ਰਹੀ ਹੈ। ਜਿਸ ਨੂੰ ਸਿਮਰਨ ਭਾਰਦਵਾਜ ਨੇ ਗਾਇਆ ਹੈ। ਗੀਤ ਨੂੰ ਹਰਮਨਜੀਤ ਸਿੰਘ ਨੇ ਲਿਖਿਆ ਹੈ, ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ ਅਤੇ ਅਰਵਿੰਦ ਠਾਕੁਰ ਨੇ ਇਸ ਗੀਤ ਦੀ ਖੂਬਸੂਰਤ ਕੋਰੀਓਗ੍ਰਾਫੀ ਕੀਤੀ ਹੈ।


 


ਫ਼ਿਲਮ ਵਿਚ ਐਮੀ ਵਿਰਕ, ਨੀਰੂ ਬਾਜਵਾ ਤੇ ਅੰਬਰਦੀਪ ਤੋਂ ਇਲਾਵਾ ਪ੍ਰਸਿੱਧ ਗਾਇਕਾ ਜਸਵਿੰਦਰ ਬਰਾੜ, ਅਮਰ ਨੂਰੀ, ਗੁਰਮੀਤ ਸਾਜਨ, ਸਾਹਿਬ ਸਿੰਘ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫਿਲਮ ਦਾ ਨਿਰਦੇਸ਼ਨ ਅੰਬਰਦੀਪ ਨੇ ਖੁਦ ਕੀਤਾ ਹੈ। ਇਹ ਫਿਲਮ ਵਿਲੇਜਰਜ਼ ਫਿਲਮ ਸਟੂਡੀਓ, ਅੰਬਰਦੀਪ ਪ੍ਰੋਡਕਸ਼ਨ, ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਬਣਾਈ ਗਈ ਹੈ ਜਿਸ ਨੂੰ ਭਗਵੰਤ ਵਿਰਕ ਦੁਆਰਾ ਨਿਰਮਿਤ ਕੀਤਾ ਗਿਆ ਹੈ।


 


WATCH LIVE TV