ਬਦਲੇਗਾ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ- ਹੁਣ ਹੋਵੇਗਾ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ
ਅੱਜ ਚੰਡੀਗੜ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲਣ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਪੋਰਟ ਰੱਖਿਆ ਜਾਵੇਗਾ।
ਚੰਡੀਗੜ: ਅੱਜ ਤੋਂ ਚੰਡੀਗੜ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲਣ ਜਾ ਰਿਹਾ ਹੈ। ਇਸਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਰੱਖਿਆ ਜਾਣਾ ਹੈ। ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਹਵਾਈ ਅੱਡੇ ਦਾ ਰਸਮੀ ਤੌਰ 'ਤੇ ਨਾਮਕਰਨ ਕਰਨਗੇ। ਇਸ ਲਈ ਏਅਰਪੋਰਟ ਤੇ ਖਾਸ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ।ਇਹ ਦੱਸ ਦਈਏ ਕਿ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਹੈ ਅਤੇ ਅੱਜ ਦੇ ਦਿਨ ਹੀ ਚੰਡੀਗੜ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਰੱਖਿਆ ਜਾਵੇਗਾ।
ਇਸ ਪ੍ਰੋਗਰਾਮ ਵਿਚ ਹਰਿਆਣਾ ਅਤੇ ਪੰਜਾਬ ਦੇ ਆਗੂ ਕਰਨਗੇ ਸ਼ਿਰਕਤ
ਇਸ ਖਾਸ ਪ੍ਰੋਗਰਾਮ ਵਿਚ ਹਰਿਆਣਾ ਅਤੇ ਪੰਜਾਬ ਦੋਵਾਂ ਸੂਬਿਆਂ ਦੇ ਆਗੂ ਸ਼ਿਰਕਤ ਕਰਨਗੇ।ਜਿਸ ਵਿਚ ਹਰਿਆਣਾ ਅਤੇ ਪੰਜਾਬ ਦੇ ਰਾਜਪਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਕੇਂਦਰੀ ਆਵਾਜਾਈ ਮੰਤਰੀ ਨਿਿਤਨ ਗਡਕਰੀ, ਕੇਂਦਰੀ ਮੰਤਰੀ ਹਰਦੀਪ ਪੁਰੀ, ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਚੰਡੀਗੜ ਤੋਂ ਐਮ. ਪੀ. ਕਿਰਨ ਖੇਰ ਮੌਜੂਦ ਰਹਿਣਗੇ।ਪੰਜਾਬ ਵਿਚ ਲੰਮੇ ਸਮੇਂ ਤੋਂ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਮੰਗ ਉੱਠ ਰਹੀ ਸੀ ਪਰ ਹਰਿਆਣਾ ਸਰਕਾਰ ਇਸ ਵਿਚ ਅੜਿੱਕਾ ਡਾਹ ਰਹੀ ਸੀ। ਪਰ ਹਾਲ ਹੀ ਵਿਚ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਅੰਦਰ ਸਹਿਮਤੀ ਬਣੀ ਅਤੇ ਅੱਜ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਰਸਮੀ ਤੌਰ 'ਤੇ ਚੰਡੀਗੜ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਜਾਵੇਗਾ।
ਪੀ. ਐਮ. ਮੋਦੀ ਨੇ ਮਨ ਕੀ ਬਾਤ ਵਿਚ ਕੀਤਾ ਸੀ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ 'ਤੇ ਪ੍ਰਸਾਰਣ ਹੋਣ ਵਾਲੇ ਆਪਣੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਚੰਡੀਗੜ ਏਅਰਪੋਰਟ ਦਾ ਨਾਂ ਬਦਲਣ ਦਾ ਐਲਾਨ ਕੀਤਾ ਸੀ। ਉਹਨਾਂ ਕਿਹਾ ਸੀ ਕਿ ਮੈਂ ਇਸ ਫੈਸਲੇ ਲਈ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਮਨਾਇਆ ਜਾਵੇਗਾ ਅਤੇ ਉਸੇ ਦਿਨ ਹੀ ਚੰਡੀਗੜ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਿਆ ਜਾਵੇਗਾ। ਹਾਲ ਹੀ ਵਿਚ ਹਰਿਆਣਾ ਦੇ ੳਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕਰਕੇ ਹਵਾਈ ਅੱਡੇ ਦਾ ਨਾਂ ਦੀ ਤਬਦੀਲੀ ਲਈ ਸਹਿਤਮੀ ਜਤਾਈ ਸੀ।
WATCH LIVE TV