ਚੰਡੀਗੜ: ਭਗਵੰਤ ਮਾਨ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਮੁਫਤ ਬਿਜਲੀ ਤੋਂ ਬਾਅਦ ਹੁਣ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਨੂੰ ਰਾਜਸਥਾਨ ਅਤੇ ਛੱਤੀਸਗੜ੍ਹ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਦੇਸ਼ ਮਿਲਣ ਜਾ ਰਹੇ ਹਨ। ਪੰਜਾਬ ਰਾਜ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਮੰਗ ਕਰ ਰਹੇ ਹਨ।


COMMERCIAL BREAK
SCROLL TO CONTINUE READING

 


ਚੋਣ ਰੈਲੀ ਦੌਰਾਨ ਕੇਜਰੀਵਾਲ ਨੇ ਦਿੱਤੀ ਸੀ ਗਾਰੰਟੀ


ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਤਰਫੋਂ ਪਟਿਆਲਾ ਵਿਚ ਇਕ ਚੋਣ ਰੈਲੀ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁਲਾਜ਼ਮਾਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੀ ਤਰਫੋਂ ਅਧਿਕਾਰੀਆਂ ਨੂੰ ਰਾਜਸਥਾਨ ਅਤੇ ਛੱਤੀਸਗੜ ਰਾਜਾਂ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਆਦੇਸ਼ ਮੰਗਣ ਲਈ ਡਰਾਫਟ ਤਿਆਰ ਕਰਨ ਲਈ ਕਿਹਾ ਗਿਆ ਹੈ।


 


ਕਰਮਚਾਰੀਆਂ ਨੇ ਗਾਰੰਟੀ ਦੀ ਯਾਦ ਦਿਵਾਈ


ਪੰਜਾਬ ਦੇ ਮੁਲਾਜ਼ਮਾਂ ਨੇ 9 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਗਾਰੰਟੀ ਦੀ ਯਾਦ ਦਿਵਾਈ। ਜਿਸ ਤੋਂ ਬਾਅਦ ਵਿੱਤ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਜਲਦੀ ਹੀ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਰਾਜਾਂ ਤੋਂ ਆਦੇਸ਼ ਪ੍ਰਾਪਤ ਕਰਨਗੇ।


 


WATCH LIVE TV