ਵਿਨੋਦ ਗੋਇਲ/ਮਾਨਸਾ: ਪਾਵਰਕਾਮ ਵਿਚ ਆਊਟਸੋਰਸਿੰਗ ਤੇ ਕੰਮ ਕਰਦੇ ਕਰਮਚਾਰੀਆਂ ਵੱਲੋਂ ਮਾਨਸਾ ਦੇ ਬਿਜਲੀ ਗਰਿੱਡ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਵੱਲੋਂ ਸਹਾਇਕ ਲਾਈਨਮੈਨ ਦੀਆਂ 1690 ਨਵੀਂਆਂ ਭਰਤੀਆਂ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਕਰਮਚਾਰੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਆਊਟਸੋਰਸਿੰਗ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING

 


ਪੰਜਾਬ ਸਰਕਾਰ ਵੱਲੋਂ ਆਊਟਸੋਰਸਿੰਗ ਤੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਕਈ ਵਿਭਾਗਾਂ ਦੇ ਕਰਮਚਾਰੀ ਰੈਗੂਲਰ ਨਾ ਹੋਣ ਕਾਰਨ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਅੱਜ ਮਾਨਸਾ ਵਿੱਚ ਪਿਛਲੇ 10-12 ਸਾਲਾਂ ਤੋਂ ਪਾਵਰਕਾਮ ਵਿੱਚ ਆਊਟਸੋਰਸਿੰਗ ਤੇ ਕੰਮ ਕਰਦੇ ਕਰਮਚਾਰੀਆਂ ਨੇ ਬਿਜਲੀ ਗਰਿੱਡ ਦੇ ਬਾਹਰ ਸਹਾਇਕ ਲਾਈਨਮੈਨ ਦੀਆਂ 1690 ਨਵੀਂਆਂ ਭਰਤੀਆਂ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।


 


ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ 10-12 ਸਾਲਾਂ ਤੋਂ ਪਾਵਰਕਾਮ ਵਿਚ ਆਊਟਸੋਰਸਿੰਗ ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਉਹਨਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ, ਪਰ ਹੁਣ ਸਰਕਾਰ ਨੇ ਉਹਨਾਂ ਨੂੰ ਰੈਗੂਲਰ ਕਰਨ ਦੀ ਬਜਾਏ 1690 ਨਵੀਂਆਂ ਭਰਤੀਆਂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਆਊਟਸੋਰਸਿੰਗ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਉਹਨਾਂ ਵੱਲੋਂ ਵਿਭਾਗ ਦਾ ਕੰਮਕਾਜ ਵੀ ਬੰਦ ਕੀਤਾ ਜਾ ਸਕਦਾ ਹੈ।


 


WATCH LIVE TV