ਜਿਥੇ ਇਸ ਸਾਲ ਕਿਸਾਨਾਂ ਦੀ ਕਈ ਏਕੜ ਬੀਜੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਅੱਜ ਕਿਸਾਨਾਂ ਨੇ ਆਪਣੀ ਬਰਬਾਦ ਹੋਈ ਝੋਨੇ ਦੀ ਫ਼ਸਲ ਨੂੰ ਆਪਣੇ ਹੱਥੀਂ ਹਲ ਚਲਾ ਕੇ ਖੇਤਾਂ ਵਿਚ ਵਾਹ ਦਿੱਤਾ ਹੈ ਤੇ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ।
Trending Photos
ਬਿਮਲ ਸ਼ਰਮਾ/ ਸ਼੍ਰੀ ਅਨੰਦਪੁਰ ਸਾਹਿਬ : ਕਦੇ ਸੋਕਾ ਤੇ ਕਦੇ ਭਾਰੀ ਮੀਂਹ ਕਿਸਾਨਾਂ ਦੀ ਫਸਲ ਨੂੰ ਆਪਣੀ ਲਪੇਟ ਵਿਚ ਲੈ ਲੈਂਦਾ ਹੈ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਅਜਿਹਾ ਨੂਰਪੁਰ ਬੇਦੀ ਦੇ ਪਿੰਡ ਉੱਪਰਲਾ ਅਸਮਾਨਪੁਰ ਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਪਿੰਡ ਨਿੱਕੂਵਾਲ ਵਿੱਚ ਦੇਖਣ ਨੂੰ ਮਿਲਿਆ।
ਜਿਥੇ ਇਸ ਸਾਲ ਕਿਸਾਨਾਂ ਦੀ ਕਈ ਏਕੜ ਬੀਜੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਅੱਜ ਕਿਸਾਨਾਂ ਨੇ ਆਪਣੀ ਬਰਬਾਦ ਹੋਈ ਝੋਨੇ ਦੀ ਫ਼ਸਲ ਨੂੰ ਆਪਣੇ ਹੱਥੀਂ ਹਲ ਚਲਾ ਕੇ ਖੇਤਾਂ ਵਿਚ ਵਾਹ ਦਿੱਤਾ ਹੈ ਤੇ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ । ਓਧਰ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਗਰਦਾਵਰੀ ਦੇ ਆਦੇਸ਼ ਵੀ ਦਿੱਤੇ ਗਏ ਹਨ ਪਟਵਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਗਰਦਾਵਰੀ ਕਰਨੀ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਜਿਸ ਨੂੰ ਲੈ ਕੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਝੋਨੇ ਦੀ ਫਸਲ ਬੀਜੀ ਗਈ ਸੀ ਜਿਸ ਤੇ ਪ੍ਰਤੀ ਏਕੜ ਤੀਹ ਤੋਂ ਚਾਲੀ ਹਜ਼ਾਰ ਪਿਆ ਖਰਚਾ ਆ ਜਾਂਦਾ ਹੈ ਪਰ ਝੋਨੇ ਦੀ ਫ਼ਸਲ ਨਾ ਹੋਣ ਦੇ ਕਾਰਨ ਉਨ੍ਹਾਂ ਨੂੰ ਵੱਡੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ ਉਨ੍ਹਾਂ ਨੇ ਸਰਕਾਰ ਤੋਂ ਗੁਹਾਰ ਲਗਾਉਂਦਿਆਂ ਹੋਇਆ ਫ਼ਸਲਾਂ ਦੀ ਜਲਦ ਗੋਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ। ਓਧਰ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਗਰਦਾਵਰੀ ਦੇ ਆਦੇਸ਼ ਵੀ ਦਿੱਤੇ ਗਏ ਹਨ ਪਟਵਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਗਰਦਾਵਰੀ ਕਰਨੀ ਵੀ ਸ਼ੁਰੂ ਕਰ ਦਿੱਤੀ ਗਈ ਹੈ।
WATCH LIVE TV