ਆਡੀਓ ਮਾਮਲੇ ਵਿੱਚ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਪਾਰਟੀ ਨੇ ਜਾਰੀ ਕੀਤਾ ਨੋਟਿਸ, ਹੋ ਸਕਦੀ ਹੈ ਕਾਰਵਾਈ
Advertisement
Article Detail0/zeephh/zeephh1371314

ਆਡੀਓ ਮਾਮਲੇ ਵਿੱਚ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਪਾਰਟੀ ਨੇ ਜਾਰੀ ਕੀਤਾ ਨੋਟਿਸ, ਹੋ ਸਕਦੀ ਹੈ ਕਾਰਵਾਈ

ਆਡੀਓ ਮਾਮਲੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਆਮ ਆਦਮੀ ਪਾਰਟੀ ਕਾਰਵਾਈ ਕਰ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਡੀਓ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। 

ਆਡੀਓ ਮਾਮਲੇ ਵਿੱਚ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਪਾਰਟੀ ਨੇ ਜਾਰੀ ਕੀਤਾ ਨੋਟਿਸ, ਹੋ ਸਕਦੀ ਹੈ ਕਾਰਵਾਈ

ਚੰਡੀਗੜ੍ਹ- ਆਡੀਓ ਮਾਮਲੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਆਮ ਆਦਮੀ ਪਾਰਟੀ ਕਾਰਵਾਈ ਕਰ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਡੀਓ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਮਾਮਲੇ ਵਿੱਚ ਪਾਰਟੀ ਵੱਲੋਂ ਮੰਤਰੀ ਦਾ ਸਪੱਸ਼ਟੀਕਰਨ ਮੰਗਿਆ ਗਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਕੋਈ ਵੀ ਹੋਵੇ ਮੰਤਰੀ ਜਾਂ ਵਿਧਾਇਕ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ। ਜੋ ਵੀ ਦੋਸੀ ਹੋਵੇਗਾ ਉਸ ਖਿਲਾਫ ਕਾਰਵਾਈ ਹੋਵੇਗੀ।

ਕੀ ਹੈ ਮਾਮਲਾ

ਦੱਸਦੇਈਏ ਕਿ ਕੁਝ ਦਿਨ ਪਹਿਲਾ ਸੂਬੇ ਦੇ ਆਜ਼ਾਦੀ ਘੁਲਾਟੀਏ ਤੇ ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਓ ਸੋਸ਼ਲ ਮੀਡੀਆ ਤੇ ਖੂਬ ਵਾਈਰਲ ਹੋਈ ਸੀ। ਜਿਸ ਵਿੱਚ ਮੰਤਰੀ ਆਪਣੇ OSD ਨਾਲ ਸੌਦੇਬਾਜ਼ੀ ਦੀ ਗੱਲ ਕਰ ਰਹੇ ਸਨ। ਆਡੀਓ ਮੁਤਾਬਕ ਮੰਤਰੀ ਆਪਣੇ OSD ਨਾਲ ਕਿਸੇ ਟਰੱਕ ਦਾ ਮਾਲ ਫੜਵਾਉਣਾ ਚਾਹੁੰਦੇ ਸਨ ਤੇ ਬਾਅਦ ਵਿੱਚ ਉਸ ਨੂੰ ਛੁਡਵਾਉਣ ਲਈ ਉਸ ਤੋਂ ਪੈਸੇ ਲੈਣਾ ਚਾਹੁੰਦੇ ਸਨ। ਜਦੋਂ ਇਸ ਬਾਰੇ ਮੰਤਰੀ ਤੋਂ ਪੁਛਿਆ ਗਿਆ ਸੀ ਤਾਂ ਉਨ੍ਹਾਂ ਕਿਹਾ ਸੀ ਕਿ ਇਹ ਆਡੀਓ ਆਡਿਟ ਕੀਤੀ ਗਈ ਹੈ ਇਸ ਵਿੱਚ ਕੋਈ ਸੱਚਾਈ ਨਹੀਂ ਹੈ।

ਬੇਸ਼ਕ ਫੌਜਾ ਸਿੰਘ ਸਰਾਰੀ ਵੱਲੋਂ ਆਡੀਓ ਨੂੰ ਲੈ ਕੇ ਸਪੱਸ਼ਟੀਕਰਨ ਸਾਹਮਣੇ ਆਇਆ ਸੀ ਪਰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਸੀ। ਵਿਰੋਧੀ ਪਾਰਟੀਆਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਜੋ ਖੁਦ ਨੂੰ ਇਮਾਨਦਾਰ ਦੱਸਦੀ ਹੈ ਪਰ ਆਪਣੇ ਹੀ ਮੰਤਰੀ ਦੀ ਭ੍ਰਿਸ਼ਟਾਚਾਰ ਵਾਲੀ ਆਡੀਓ 'ਤੇ ਚੁੱਪੀ ਧਾਰੀ ਬੈਠੀ ਹੈ। ਵਿਰੋਧੀਆਂ ਵੱਲੋਂ ਲਗਾਤਾਰ ਮੰਤਰੀ ਉੱਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

WATCH LIVE TV

Trending news