ਚੰਡੀਗੜ੍ਹ- ਪੰਜਾਬ ਵਿੱਚ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਨੌਜਵਾਨਾਂ ਲਈ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਪਿਛਲੇ 5 ਮਹੀਨਿਆਂ ਦੌਰਾਨ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ। ਪਰ ਹਾਲੇ ਵੀ ਬਹੁਤ ਨੌਜਵਾਨ ਹਨ ਜਿੰਨਾਂ ਨੂੰ ਰੁਜ਼ਗਾਰ ਦੀ ਭਾਲ ਹੈ।


COMMERCIAL BREAK
SCROLL TO CONTINUE READING

ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰਜ਼ਗਾਰ ਦੇਣ ਲਈ ਪੰਜਾਬ ਵਿੱਚ ਹੀ ਮੌਕੇ ਪੈਦਾ ਕਰ ਰਹੀ ਹੈ। 


ਪੰਜਾਬ ਦੇ ਮੁੱਖ ਸਕੱਤਰ ਵੱਲੋਂ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਭਰਤੀ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਜਲਦ ਨੇਪਰੇ ਚਾੜ੍ਹਨ ਦੀ ਵੀ ਹਿਦਾਇਤਾਂ ਦਿੱਤੀਆਂ। ਇਸ ਨਾਲ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੇਂ ਨੌਜਵਾਨ ਮੁੰਡੇ, ਕੁੜੀਆਂ ਨੂੰ ਰਜ਼ਗਾਰ ਮਿਲੇਗਾ।


ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਸਕੱਤਰ ਨੇ ਦੱਸਿਆ ਕਿ ਵੱਖ-ਵੱਖ 24 ਵਿਭਾਗਾਂ ਵਿਚ 26 ਹਜ਼ਾਰ 454 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਜਿਨ੍ਹਾਂ ਵਿਭਾਗਾਂ ਵਿਚ ਭਰਤੀ ਕੀਤੀ ਜਾਣੀ ਹੈ ਉਨ੍ਹਾਂ ਵਿਚ ਪੁਲਿਸ, ਅਧਿਆਪਕਾਂ ਦੀ ਭਰਤੀ, ਸਿਹਤ, ਬਿਜਲੀ, ਤਕਨੀਕੀ ਸਿੱਖਿਆ, ਵਿੱਤ ਵਿਭਾਗ, ਪੇਂਡੂ ਵਿਕਾਸ, ਸਹਿਕਾਰੀ ਵਿਭਾਗ ਅਤੇ ਜਲ ਸਪਲਾਈ ਵਿਭਾਗ ਪ੍ਰਮੁੱਖ ਹਨ।


WATCH LIVE TV