ਨਜਾਇਜ਼ ਮਾਈਨਿੰਗ ਤੇ ਐਕਸਾਈਜ਼ ਪਾਲਿਸੀ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਘੇਰੀ ਸਰਕਾਰ, ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਪੰਜਾਬ ਵਿੱਚ ਨਵੀਂ ਬਣੀ ਐਕਸਾਈਜ਼ ਪਾਲਿਸੀ ਤੇ ਸੂਬੇ ਵਿੱਚ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਫਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਉੱਚ ਪੱਧਰੀ ਜਾਂਚ ਕਰਵਾਉਣ ਦੀ ਕੀਤੀ ਮੰਗ।
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮੀਡੀਆ ਨੂੰ ਸੰਬੋਧਨ ਹੁੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਅਤੇ ਐਕਸਾਈਜ਼ ਪਾਲਿਸੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਰਾਜਪਾਲ ਤੋਂ ਇਨ੍ਹਾਂ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ।