ਚੰਡੀਗੜ: ਸੂਬੇ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਖੁਸ਼ੀ ਖ਼ਬਰ ਹੈ। CM ਮਾਨ ਵਲੋਂ ਪੰਜਾਬ ਦੀ ਜਨਤਾ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਘਰੇਲੂ ਖ਼ਪਤਕਾਰਾਂ ਦੇ 31 ਦਸਬੰਰ, 2021 ਤੋਂ ਲੈਕੇ 30 ਜੂਨ, 2022 ਤੱਕ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (PSPCL) ਵਿਭਾਗ ਦੁਆਰਾ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 


COMMERCIAL BREAK
SCROLL TO CONTINUE READING

ਇਸ ਸਬੰਧੀ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਦੱਸਿਆ ਕਿ ਸਰਕਾਰ ਵਲੋਂ ਘਰੇਲੂ ਖ਼ਪਤਕਾਰ, ਜਿਨ੍ਹਾਂ ਵਲੋਂ 30 ਜੂਨ, 2022 ਤੱਕ ਖੜ੍ਹੇ ਬਿਲਾਂ ਦੀ ਅਦਾਇਗੀ ਨਹੀਂ ਕੀਤੀ ਗਈ ਹੈ, ਉਨ੍ਹਾਂ ਦੇ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। 


 



ਕੱਟੇ ਗਏ ਕੁਨੈਕਸ਼ਨਾਂ ਲਈ ਦੁਬਾਰਾ ਤੋਂ ਕਰਨਾ ਹੋਵੇਗਾ ਅਪਲਾਈ
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜਿਹੜੇ ਬਿਜਲੀ ਦੇ ਕੁਨੈਕਸ਼ਨ ਕੱਟੇ ਗਏ ਹਨ ਅਤੇ ਜਿਨ੍ਹਾਂ ਨੂੰ ਦੁਬਾਰਾ ਸ਼ੁਰੂ ਕਰਨ ’ਚ ਪ੍ਰੇਸ਼ਾਨੀ ਆ ਰਹੀ ਹੈ। ਬਿਨੈਕਾਰ ਨਵੇਂ ਸਿਰੇ ਤੋਂ ਅਪਲਾਈ ਕਰਨ, ਉਹ ਕੁਨੈਕਸ਼ਨ ਦੁਬਾਰਾ ਚਾਲੂ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਲਈ ਜੋ ਅਦਾਇਗੀ ਖ਼ਪਤਕਾਰਾਂ ਵਲੋਂ ਕੀਤੀ ਜਾਣੀ ਹੈ, ਉਸਦੀ ਅਦਾਇਗੀ ਵੀ ਪੰਜਾਬ ਸਰਕਾਰ ਦੁਆਰਾ ਪੀ. ਐੱਸ. ਪੀ. ਸੀ. ਐੱਲ (PSPCL) ਨੂੰ ਕਰ ਦਿੱਤੀ ਜਾਵੇਗੀ। 


 


 



ਸਰਕਾਰੀ ਤੇ ਧਾਰਮਿਕ ਸੰਸਥਾਵਾਂ ਨੂੰ ਕੀਤਾ ਇਸ ਯੋਜਨਾ ਤੋਂ ਬਾਹਰ
ਬਿਜਲੀ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲ/ ਡਿਸਪੈਂਸਰੀਆਂ, ਧਾਰਮਿਕ ਸਥਾਨ, ਸੈਨਿਕ ਰੈਸਟ ਹਾਊਸ, ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਤੇ ਉਨ੍ਹਾਂ ਨਾਲ ਸਬੰਧਤ ਹੋਸਟਲ ਆਦਿ ਇਸ ਮੁਆਫ਼ੀ ਸਕੀਮ ਦੇ ਘੇਰੇ ’ਚ ਨਹੀਂ ਆਉਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਯੋਗ ਖ਼ਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਾ ਲਾਭ ਸਰਕਾਰ ਵਲੋਂ ਪਹਿਲਾਂ ਹੀ ਦਿੱਤਾ ਜਾ ਰਿਹਾ ਹੈ। 



ਆਖ਼ਰ ’ਚ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਵਾਅਦਾ ਫੇਰ ਦੁਹਰਾਇਆ ਕਿ ਸਰਕਾਰ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰੇਗੀ ਤੇ ਲੋਕ ਹਿੱਤ ’ਚ ਕੰਮ ਜਾਰੀ ਰਹਿਣਗੇ।