ਚੰਡੀਗੜ੍ਹ: ਉੱਚ-ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੋਹਾਲੀ ਦੀ ਯੂਨਿਵਰਸਿਟੀ ’ਚ ਵਿਦਿਆਰਥਣਾਂ ਦੀ ਵੀਡੀਓ ਵਾਈਰਲ ਹੋਣ ਦੇ ਮਾਮਲੇ ’ਚ ਜਾਂਚ ਦੇ ਹੁਕਮ ਦਿੱਤੇ ਹਨ। 


COMMERCIAL BREAK
SCROLL TO CONTINUE READING

 



ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ "ਚੰਡੀਗੜ੍ਹ ਯੂਨਿਵਰਸਿਟੀ ’ਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।"


 




ਉੱਧਰ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦਾ ਬਿਆਨ ਵੀ ਇਸ ਮਾਮਲੇ ’ਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਯੂਨਿਵਰਸਿਟੀ ’ਚ ਖੁਦਕੁਸ਼ੀ ਕਰਨ ਵਾਲੀਆਂ ਵਿਦਿਆਰਥਣਾਂ ਦੇ ਇਲਾਜ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਲੜਕੀਆਂ ਨੂੰ ਦਿਲਾਸਾ ਦਿੰਦਿਆ ਕਿਹਾ ਕਿ ਲੜਕੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੰਜਾਬ ਸਰਕਾਰ ਹਰ ਸਮੇਂ ਉਨ੍ਹਾਂ ਨਾਲ ਖੜ੍ਹੀ ਹੈ ਤੇ ਇਸ ਮਾਮਲੇ ’ਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।