ਪੰਜਾਬ,ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਗਰੂਰ ਵਿੱਚ ਇਕੱਠ ਕਰਕੇ ਘੇਰੀ ਗਈ ਪੰਜਾਬ ਸਰਕਾਰ
ਪੰਜਾਬ,ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾਂ ਫਰੰਟ ਵੱਲੋਂ ਸੰਗਰੂਰ ਵਿੱਚ ਪੰਜਾਬ ਸਰਕਾਰ ਖਿਲਾਫ ਮੰਗਾਂ ਨੂੰ ਲੈ ਕੇ ਮਹਾ ਰੈਲੀ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬਾਕੀ ਸਰਕਾਰਾਂ ਵਾਗੂੰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆ ਕਰ ਰਹੀ ਹੈ।
ਚੰਡੀਗੜ੍ਹ- ਪੰਜਾਬ,ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖਿਲਾਫ ਹੱਕੀ ਮੰਗਾਂ ਨੂੰ ਲੈ ਕੇ ਮਹਾ ਰੈਲੀ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰਜ਼ ਪਹੁੰਚੇ। ਇਹ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਰੱਖੀ ਗਈ ਤਾਂ ਜੋ ਮੁੱਖ ਮੰਤਰੀ ਤੱਕ ਉਨ੍ਹਾਂ ਦੀ ਆਵਾਜ਼ ਪਹੁੰਚ ਸਕੇ। ਉਨ੍ਹਾਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਵਾਅਦਾ ਖਿਲਾਫੀ ਕੀਤੀ ਗਈ ਹੈ।
ਦੱਸਦੇਈਏ ਕਿ ਸਾਂਝਾ ਫ਼ਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਸ ਰੈਲੀ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਬਾਕੀ ਸਰਕਾਰਾਂ ਵਾਂਗੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਰੈਲੀ ਵਿੱਚ ਹਿੱਸਾ ਲੈ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਚੌਣਾਂ ਤੋਂ ਪਹਿਲਾ ਉਨ੍ਹਾਂ ਨਾਲ ਵਾਅਦੇ ਕੀਤੇ ਗਏ ਸੀ ਪਰ ਚੌਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਸਾਂਝੇ ਫਰੰਟ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਮਾਣ ਭੱਤੇ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
WATCH LIVE TV