ਚੰਡੀਗੜ: ਪੰਜਾਬ ਦੇ ਵਿਚ 1 ਅਕਤੂਬਰ ਤੋਂ ਰਾਸ਼ਨ ਸਕੀਮ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਰਾਸ਼ਨ ਸਕੀਮ 'ਤੇ ਜੋ ਰੋਕ ਲਗਾਈ ਸੀ ਹੁਣ ਉਹ ਹਟਾ ਦਿੱਤੀ ਗਈ ਹੈ। ਦਰਅਸਲ ਪੰਜਾਬ ਹਰਿਆਣਾ ਦੇ ਸਿੰਗਲ ਬੈਂਚ ਨੇ ਇਸ ਸਕੀਮ 'ਤੇ ਰੋਕ ਲਗਾ ਦਿੱਤੀ ਸੀ। ਰੋਕ ਹਟਾਉਂਦੇ ਹੋਏ ਸਿੰਗਲ ਬੈਂਚ ਨੇ ਪਟੀਸ਼ਨ ਨੂੰ ਸੁਣਵਾਈ ਲਈ ਡਿਵੀਜ਼ਨ ਬੈਂਚ ਕੋਲ ਭੇਜ ਦਿੱਤਾ ਹੈ।


COMMERCIAL BREAK
SCROLL TO CONTINUE READING

 


ਪੰਜਾਬ ਸਰਕਾਰ ਨੇ ਰੋਕ ਨੂੰ ਦਿੱਤੀ ਸੀ ਚੁਣੌਤੀ


ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਪਾਬੰਦੀ ਹਟਾਏ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਡਿਵੀਜ਼ਨ ਬੈਂਚ ਅੱਗੇ ਆਪਣਾ ਪੱਖ ਰੱਖਿਆ ਸੀ। ਇਸ ਰਾਸ਼ਨ ਸਕੀਮ ਤਹਿਤ ਪੰਜਾਬ ਸਰਕਾਰ ਦੀ ਘਰ ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਹੈ ਇਸ ਰਾਹੀਂ ਰਾਸ਼ਨ ਸਿੱਧਾ ਕਾਰਡ ਹੋਲਡਰਾਂ ਦੇ ਘਰ ਤੱਕ ਪਹੁੰਚਾਇਆ ਜਾਵੇਗਾ। ਸਰਕਾਰ ਨੇ ਇਕ ਨਿੱਜੀ ਕੰਪਨੀ ਰਾਹੀਂ ਕਣਕ ਦੀ ਮਿਲ ਕਰਵਾ ਕੇ ਲਾਭਪਾਤਰੀਆਂ ਦੇ ਘਰਾਂ ਤੱਕ ਸਿੱਧੀ ਪਹੁੰਚਾਉਣ ਦੀ ਯੋਜਨਾ ਬਣਾਈ ਹੈ। ਸਰਕਾਰ ਦਾ ਇਹ ਫੈਸਲਾ ਸੰਵਿਧਾਨ ਵਿਚ ਮੌਜੂਦ ਵਿਵਸਥਾਵਾਂ ਦੇ ਉਲਟ ਹੈ।


 


ਡਿਪੂ ਹੋਲਡਰਾਂ ਨੇ ਦਾਇਰ ਕੀਤੀ ਸੀ ਪਟੀਸ਼ਨ


ਐਨ. ਐਫ. ਐਸ. ਏ.  ਡਿਪੂ ਹੋਲਡਰਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ’ਤੇ ਅਦਾਲਤ ਨੇ ਸੁਣਵਾਈ ਕੀਤੀ। ਇਸ ਤੋਂ ਬਾਅਦ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ। ਡਿਪੂ ਹੋਲਡਰਾਂ ਨੇ ਸੂਬਾ ਸਰਕਾਰ ਦੀ ਇਸ ਸਕੀਮ ਨੂੰ ਚੁਣੌਤੀ ਦਿੰਦਿਆਂ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਸਰਕਾਰ ਨੇ ਆਟੇ ਦੀ ਹੋਮ ਡਲਿਵਰੀ ਕਰਨ ਦੀ ਯੋਜਨਾ ਬਣਾਈ ਹੈ, ਜਿਸ ਰਾਹੀਂ ਸਰਕਾਰ ਹੁਣ ਉਨ੍ਹਾਂ ਨੂੰ ਇੱਕ ਤਰ੍ਹਾਂ ਨਾਲ ਬਾਹਰ ਸੁੱਟ ਕੇ ਇਹ ਕੰਮ ਨਵੀਆਂ ਏਜੰਸੀਆਂ ਅਤੇ ਪ੍ਰਾਈਵੇਟ ਏਜੰਸੀਆਂ ਨੂੰ ਦੇ ਰਹੀ ਹੈ।


 


WATCH LIVE TV