ਚੰਡੀਗੜ: ਪੰਜਾਬ ਤੋਂ ਜੇਲ੍ਹਾਂ ਵਿਚ ਕੈਦੀਆਂ ਵੱਲੋਂ ਫ਼ੋਨ ਵਰਤਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜੇਲ੍ਹ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਵੱਡੀ ਗਿਣਤੀ ਵਿਚ ਕੈਦੀ ਜੇਲ੍ਹ ਵਿਚ ਫ਼ੋਨ ਦੀ ਵਰਤੋਂ ਕਰ ਰਹੇ ਹਨ। ਦਰਅਸਲ ਇਕ ਵਾਰ ਫਿਰ ਫਰੀਦਕੋਟ ਕੇਂਦਰੀ ਜੇਲ੍ਹ ਦੇ ਕੈਦੀਆਂ ਤੋਂ ਮੋਬਾਇਲ ਫੋਨ ਬਰਾਮਦ ਹੋਏ ਹਨ। ਜੇਲ ਪ੍ਰਸ਼ਾਸਨ ਦੀ ਤਮਾਮ ਸਖਤੀ ਦੇ ਬਾਵਜੂਦ ਹੁਣ ਲਗਾਤਾਰ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਜੇਲ ਪ੍ਰਸ਼ਾਸਨ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਕੈਦੀਆਂ ਕੋਲੋਂ 8 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿਚ ਪੁਲੀਸ ਨੇ ਜੇਲ੍ਹ ਐਕਟ ਦੀਆਂ ਧਾਰਾਵਾਂ ਤਹਿਤ 6 ਅੰਡਰ ਟਰਾਇਲ ਕੈਦੀਆਂ ਅਤੇ ਇਕ ਦੋਸ਼ੀ ਸਮੇਤ 7 ਕੈਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।


COMMERCIAL BREAK
SCROLL TO CONTINUE READING

 


ਅਧਿਕਾਰੀਆਂ ਨੇ ਕੈਦੀਆਂ ਕੋਲੋਂ 7 ਕੀਪੈਡ ਮੋਬਾਈਲ ਫ਼ੋਨ ਅਤੇ ਇਕ ਟੱਚ ਸਕਰੀਨ ਮੋਬਾਈਲ ਫ਼ੋਨ ਜ਼ਬਤ ਕੀਤਾ ਹੈ। ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਫਰੀਦਕੋਟ ਕੇਂਦਰੀ ਜੇਲ ਦੇ ਕੈਦੀਆਂ ਤੋਂ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਤੋਂ ਪਹਿਲਾਂ 13 ਅਗਸਤ ਨੂੰ ਵੀ ਅਜਿਹੀ ਹੀ ਇਕ ਘਟਨਾ ਸਾਹਮਣੇ ਆਈ ਸੀ। ਜਦੋਂ ਫਰੀਦਕੋਟ ਜੇਲ੍ਹ ਵਿਚੋਂ 32 ਮੋਬਾਈਲ ਬਰਾਮਦ ਹੋਏ। ਜਿਸ ਤੋਂ ਬਾਅਦ ਫਰੀਦਕੋਟ ਪੁਲਸ ਨੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ 'ਤੇ 16 ਕੈਦੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ।


 


ਸੁਰੱਖਿਆ ਬਾਰੇ ਸਵਾਲ


ਇਸ ਤੋਂ ਪਹਿਲਾਂ 7 ਅਗਸਤ ਨੂੰ ਵੀ ਪਟਿਆਲਾ ਕੇਂਦਰੀ ਜੇਲ੍ਹ ਤੋਂ ਅਜਿਹੀ ਹੀ ਇਕ ਘਟਨਾ ਸਾਹਮਣੇ ਆਈ ਸੀ। ਜਦੋਂ ਛਾਪੇਮਾਰੀ ਦੌਰਾਨ ਅਧਿਕਾਰੀਆਂ ਵੱਲੋਂ ਜੇਲ੍ਹ ਵਿੱਚੋਂ 19 ਕੀਪੈਡ ਫ਼ੋਨ ਬਰਾਮਦ ਕੀਤੇ ਗਏ। ਇਹ ਸਾਰੇ ਫੋਨ ਜੇਲ੍ਹ ਦੀਆਂ ਕੰਧਾਂ ਅਤੇ ਜ਼ਮੀਨ ਵਿਚ ਬਣੇ ਛੋਟੇ ਮੋਰੀਆਂ ਦੇ ਅੰਦਰੋਂ ਫੜੇ ਗਏ ਸਨ। ਗੌਰਤਲਬ ਹੈ ਕਿ ਪੰਜਾਬ ਦੀ ਫਰੀਦਕੋਟ ਜੇਲ੍ਹ ਵਿਚ 2200 ਤੋਂ ਵੱਧ ਕੈਦੀ ਆਪਣੀ ਸਜ਼ਾ ਭੁਗਤ ਰਹੇ ਹਨ। ਪਿਛਲੇ ਕੁਝ ਹਫ਼ਤਿਆਂ ਵਿਚ ਇਸ ਜੇਲ੍ਹ ਵਿਚੋਂ ਮੋਬਾਈਲ ਫ਼ੋਨ, ਨਕਦੀ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਵੱਡੀ ਗਿਣਤੀ 'ਚ ਮੋਬਾਇਲ ਫੋਨ ਬਰਾਮਦ ਹੋਣ ਨਾਲ ਜੇਲ ਪ੍ਰਸ਼ਾਸਨ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਹੋ ਗਏ ਹਨ ਕਿ ਇੰਨੀ ਸਖਤੀ ਅਤੇ ਚੌਕਸੀ ਦੇ ਬਾਵਜੂਦ ਕੈਦੀ ਜੇਲ 'ਚ ਮੋਬਾਇਲ ਫੋਨ ਦੀ ਵਰਤੋਂ ਕਿਵੇਂ ਕਰ ਸਕਦੇ ਹਨ।


 


WATCH LIVE TV