ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ ਤੇ ਪੰਜਾਬ ਵਿੱਚ ਨਵੀਂ ਬਣੀ ਆਬਕਾਰੀ ਨੀਤੀ ਨੂੰ ਲੈ ਕੇ ਜਾਂਚ ਦੀ ਮੰਗ ਕੀਤੀ ਗਈ।
Trending Photos
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਪੰਜਾਬ ਦੇ ਰਾਜਪਾਲ ਨਾਲ ਮੁਲਕਾਤ ਕੀਤੀ ਗਈ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਹੁੰਦੇ ਹੋਏ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਆਬਕਾਰੀ ਨੀਤੀ ਨੂੰ ਲੈ ਵੱਡੇ ਘੁਟਾਲੇ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਜਿਵੇਂ ਸ਼ਰਾਬ ਨੂੰ ਲੈ ਕੇ ਦਿੱਲੀ 'ਚ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਇਆ, ਠੀਕ ਉਸੇ ਤਰਜ ‘ਤੇ ਹੀ ਪੰਜਾਬ ਵਿੱਚ ਵੀ ਸ਼ਰਾਬ ਦਾ ਘਪਲਾ ਹੋਇਆ।
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਨਵੀਂ ਸ਼ਰਾਬ ਨੀਤੀ ਤਹਿਤ ਆਮ ਆਦਮੀ ਪਾਰਟੀ ਵੱਲੋਂ ਸੂਬੇ ਤੋਂ 5 ਮਹੀਨਿਆਂ ਦੌਰਾਨ 500 ਕਰੋੜ ਰੁਪਏ ਇਕੱਠਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ।
ਗੋਲੀਕਾਂਡ ਮਾਮਲਾ
ਦੂਜੇ ਪਾਸੇ ਗੋਲੀਕਾਂਡ ਮਾਮਲੇ ਦੀ ਜਾਂਚ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਜਾਂਚ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਨਾਮ ‘ਤੇ ਪਹਿਲਾ ਕਾਂਗਰਸ ਵੱਲੋਂ 5 ਸਾਲ ਡਰਾਮਾ ਕੀਤਾ ਗਿਆ ਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਵੀ ਇਹੀ ਕੰਮ ਕੀਤਾ ਜਾ ਰਿਹਾ ਹੈ।
WATCH LIVE TV