ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਆਬਕਾਰੀ ਨੀਤੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ ਤੇ ਪੰਜਾਬ ਵਿੱਚ ਨਵੀਂ ਬਣੀ ਆਬਕਾਰੀ ਨੀਤੀ ਨੂੰ ਲੈ ਕੇ ਜਾਂਚ ਦੀ ਮੰਗ ਕੀਤੀ ਗਈ।
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਪੰਜਾਬ ਦੇ ਰਾਜਪਾਲ ਨਾਲ ਮੁਲਕਾਤ ਕੀਤੀ ਗਈ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਹੁੰਦੇ ਹੋਏ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਆਬਕਾਰੀ ਨੀਤੀ ਨੂੰ ਲੈ ਵੱਡੇ ਘੁਟਾਲੇ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਜਿਵੇਂ ਸ਼ਰਾਬ ਨੂੰ ਲੈ ਕੇ ਦਿੱਲੀ 'ਚ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਇਆ, ਠੀਕ ਉਸੇ ਤਰਜ ‘ਤੇ ਹੀ ਪੰਜਾਬ ਵਿੱਚ ਵੀ ਸ਼ਰਾਬ ਦਾ ਘਪਲਾ ਹੋਇਆ।