ਸਰਕਾਰ ਨੂੰ ਤਲਬ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਗਵਰਨਰ ਨੂੰ ਸੌਂਪਿਆ ਮੰਗ-ਪੱਤਰ
ਅਕਾਲੀ-ਬਸਪਾ ਵਿਧਾਇਕਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ।
ਚੰਡੀਗੜ੍ਹ: ਵਿਧਾਨ ਸਭਾ ਸੈਸ਼ਨ ਦੌਰਾਨ ਜਿੱਥੇ ਵਿਰੋਧੀ ਧਿਰ ਕਾਂਗਰਸ ਜਿੱਥੇ ਜਬਰਦਸਤ ਹੰਗਾਮਾ ਕੀਤਾ, ਉੱਥੇ ਹੀ ਅਕਾਲੀ-ਬਸਪਾ ਵਿਧਾਇਕਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ।
ਇਸ ਮੌਕੇ ਵਿਧਾਇਕਾ ਗੁਨੀਵ ਕੌਰ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਬਸਪਾ ਦੇ ਵਿਧਾਇਕ ਡਾ. ਨਛੱਤਰਪਾਲ ਰਾਜਪਾਲ ਨੂੰ ਮਿਲੇ। ਇਨ੍ਹਾਂ ਵਿਧਾਇਕਾਂ ਨੇ ਅਪੀਲ ਕੀਤੀ ਕਿ 'ਆਪ' ਦੇ ਵਿਧਾਇਕਾਂ ਦੁਆਰਾ ਆਪ੍ਰੇਸ਼ਨ ਲੋਟਸ ਤਹਿਤ ਉਨ੍ਹਾਂ ਨੂੰ ਕਰੋੜਾਂ ਰੁਪਏ ਰਿਸ਼ਵਤ ਦੀ ਜੋ ਪੇਸ਼ਕਸ਼ ਕੀਤੀ ਗਈ ਹੈ, ਉਸਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।
ਇਸ ਮੌਕੇ ਵਿਧਾਇਕਾਂ ਨੇ ਮਾਨ ਸਰਕਾਰ ਵਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਗੁਜਰਾਤ ਅਤੇ ਹਿਮਾਚਲ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਲਾਹਾ ਲੈਣ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਬਰਬਾਦ ਕਰਨ ਬਾਰੇ 'ਆਪ' ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਜਵਾਬ ਤਲਬੀ ਦੀ ਮੰਗ ਕੀਤੀ।
ਉਨ੍ਹਾਂ ਮੰਗ ਪੱਤਰ ਬਾਰੇ ਜਾਣੂ ਕਰਵਾਉਂਦਿਆ ਦੱਸਿਆ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਿਆਂ ਮੁਤਾਬਕ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਾਰੰਟੀ ਪੂਰੀ ਨਹੀਂ ਕੀਤੀ। ਸਰਕਾਰ ਨੇ ਰੁਜ਼ਗਾਰ ਦੇਣ ਦੀ ਥਾਂ ਨੌਜਵਾਨਾਂ ’ਤੇ ਲਾਠੀਚਾਰਜ ਕਰਵਾਇਆ। ਕਿਸਾਨਾਂ ਨੂੰ ਸਿੱਧੀ ਬਿਜਾਈ ਦਾ 1500 ਰੁਪਏ ਨਾ ਹੀ ਲੰਪ ਸਕਿੰਨ ਦਾ ਮੁਆਵਜੇ ਸਬੰਧੀ ਮਾਨ ਸਰਕਾਰ ਤੋਂ ਵਿਧਾਨ ਸਭਾ ’ਚ ਜਵਾਬ ਲਿਆ ਜਾਵੇ।