ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਅਧਾਰ 'ਤੇ ਨੌਕਰੀ, ਕੈਬਿਨੇਟ 'ਚ ਮਨਜ਼ੂਰ ਹੋਇਆ ਪ੍ਰਸਤਾਵ
X

ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਅਧਾਰ 'ਤੇ ਨੌਕਰੀ, ਕੈਬਿਨੇਟ 'ਚ ਮਨਜ਼ੂਰ ਹੋਇਆ ਪ੍ਰਸਤਾਵ

ਕੈਪਟਨ ਸਰਕਾਰ ਨੇ ਆਪਣੇ  ਸਰਕਾਰ ਚ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ.

ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਅਧਾਰ 'ਤੇ ਨੌਕਰੀ, ਕੈਬਿਨੇਟ 'ਚ ਮਨਜ਼ੂਰ ਹੋਇਆ ਪ੍ਰਸਤਾਵ

ਅਨਮੋਲ ਗੁਲ੍ਹਾਟੀ/ਚੰਡੀਗੜ੍ਹ : ਚੋਣਾਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ  ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਆਪਣੇ ਮਨੋਰਥ ਪੱਤਰ ਵਿੱਚ ਕੀਤੇ ਗਏ ਵਾਅਦੇ ਪੂਰੇ ਕਰ ਦੇਣ. ਪਰ ਇਸ ਵਿਚਕਾਰ ਕੈਪਟਨ ਆਪਣੇ ਮੰਤਰੀਆਂ ਦਾ ਵੀ ਕੰਮ ਕਰ ਰਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਕਈ ਵਾਰ ਵਿਵਾਦਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ. ਮਿਲੀ ਜਾਣਕਾਰੀ ਦੇ ਮੁਤਾਬਕ ਕੈਪਟਨ ਸਰਕਾਰ ਨੇ ਆਪਣੇ  ਸਰਕਾਰ ਚ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ.  

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਦੋ ਵਿਧਾਇਕਾਂ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੀ ਪੇਸ਼ਕਸ਼ ਕੀਤੀ ਸੀ  ਜਿਸ ਨੂੰ ਲੈ ਕੇ ਸਰਕਾਰ ਨੂੰ ਆਲੋਚਨਾ ਦਾ ਸ਼ਿਕਾਰ ਹੋਣਾ ਪਿਆ ਸੀ  ਇਸ ਵਿਚਕਾਰ ਅੱਜ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਵੀ ਤਰਸ ਦੇ ਆਧਾਰ ਤੇ ਨੌਕਰੀ ਦੇਣ ਦਾ ਫ਼ੈਸਲਾ ਕੈਬਨਿਟ ਵਿਚ ਕਰ ਦਿੱਤਾ ਗਿਆ ਹੈ ਜਿਸ ਤੇ ਮੰਤਰੀ ਕਾਂਗੜ ਨੇ ਸਫ਼ਾਈ ਦਿੱਤੀ ਸੀ ਕਿ ਸਰਕਾਰੀ ਨੌਕਰੀ ਹਰ ਕਿਸੇ ਨੂੰ ਪਾਲਿਸੀ ਦੇ ਮੁਤਾਬਕ ਹੀ ਮਿਲਦੀ ਹੈ

Trending news