ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਵੀ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਲਿਖਿਆ ਕਿ ਮੈਂ ਟੋਰਾਂਟੋ ਦੇ ਸਵਾਮੀਨਾਰਾਇਣ ਮੰਦਰ 'ਚ ਵਾਪਰੀ ਘਟਨਾ ਤੋਂ ਦੁਖੀ ਹਾਂ। ਅਸੀਂ ਇਕ ਬਹੁ-ਸੱਭਿਆਚਾਰਕ ਅਤੇ ਬਹੁ-ਧਰਮੀ ਦੇਸ਼ ਵਿਚ ਰਹਿੰਦੇ ਹਾਂ ਜਿੱਥੇ ਹਰ ਕੋਈ ਸੁਰੱਖਿਅਤ ਮਹਿਸੂਸ ਕਰਨ ਦਾ ਹੱਕਦਾਰ ਹੈ। ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
Trending Photos
ਚੰਡੀਗੜ: ਕੈਨੇਡਾ ਦੇ ਵਿਚ ਖਾਲਿਸਤਾਨ ਦੀ ਚੰਗਿਆੜੀ ਦੀ ਚੰਗਿਆੜੀ ਉਸ ਵੇਲੇ ਉੱਠਦੀ ਨਜ਼ਰ ਆਈ ਜਦੋਂ ਸਵਾਮੀ ਨਾਰਾਇਣ ਮੰਦਰ ਦੇ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਭਾਰਤ ਵਿਰੋਧੀ ਲਾਈਨਾਂ ਲਿਖੀਆਂ ਮਿਲੀਆਂ। ਇਸ ਤਰ੍ਹਾਂ ਮੰਦਰ ਦੀ ਕੰਧ 'ਤੇ ਅਸਮਾਜਿਕ ਤੱਤਾਂ ਵੱਲੋਂ ਕੀਤੀ ਗਈ ਹਰਕਤ 'ਤੇ ਸਾਰਿਆਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ ਅਤੇ ਭਾਰਤ ਸਰਕਾਰ ਨੇ ਇਸ ਮਾਮਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਹੈ।
ਓਟਵਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟਵੀਟ ਕਰਕੇ ਸਵਾਮੀ ਨਾਰਾਇਣ ਮੰਦਰ ਦੀ ਕੰਧ ਤੇ ਇਸ ਤਰ੍ਹਾਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੀ ਨਿੰਦਾ ਕੀਤੀ ਹੈ। ਕੈਨੇਡਾ ਦੇ ਉੱਚ ਅਧਿਕਾਰੀਆਂ ਨੂੰ ਵੀ ਇਸਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਦੋਸ਼ੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।ਇਹ ਘਟਨਾ 2 ਦਿਨ ਪਹਿਲਾਂ ਦੀ ਦੱਸੀ ਜਾ ਰਹੀ ਹੈ ਹਾਲਾਂਕਿ ਇਹ ਸਾਬਿਤ ਨਹੀਂ ਹੋ ਸਕਿਆ ਕਿ ਇਹ ਉਸ ਸੰਗਠਨ ਨਾਲ ਜੁੜੇ ਲੋਕਾਂ ਦਾ ਕੰਮ ਹੈ ਜਾਂ ਫਿਰ ਕਿਸੇ ਸ਼ਰਾਰਤੀ ਅਨਸਰ ਨੇ ਖਾਲਿਸਤਾਨ ਦੀ ਆੜ ਵਿਚ ਇਹ ਕੰਮ ਕੀਤਾ ਹੈ। ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਨਿਰਾਸ਼ਾ ਪ੍ਰਗਟ ਕਰਦਿਆਂ ਲਿਖਿਆ ਕਿ ਇਸ ਤਰ੍ਹਾਂ ਦੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ। ਉਮੀਦ ਹੈ ਕਿ ਜਿੰਮੇਵਾਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇਗਾ।
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਵੀ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਲਿਖਿਆ ਕਿ ਮੈਂ ਟੋਰਾਂਟੋ ਦੇ ਸਵਾਮੀਨਾਰਾਇਣ ਮੰਦਰ 'ਚ ਵਾਪਰੀ ਘਟਨਾ ਤੋਂ ਦੁਖੀ ਹਾਂ। ਅਸੀਂ ਇੱਕ ਬਹੁ-ਸੱਭਿਆਚਾਰਕ ਅਤੇ ਬਹੁ-ਧਰਮੀ ਦੇਸ਼ ਵਿੱਚ ਰਹਿੰਦੇ ਹਾਂ ਜਿੱਥੇ ਹਰ ਕੋਈ ਸੁਰੱਖਿਅਤ ਮਹਿਸੂਸ ਕਰਨ ਦਾ ਹੱਕਦਾਰ ਹੈ। ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਹ ਸਿਰਫ਼ ਇੱਕ ਘਟਨਾ ਨਹੀਂ ਹੈ। ਕੈਨੇਡਾ ਵਿੱਚ ਹਿੰਦੂ ਮੰਦਰਾਂ ਨੂੰ ਹਾਲ ਹੀ ਵਿੱਚ ਕਈ ਅਜਿਹੇ ਨਫ਼ਰਤੀ ਅਪਰਾਧਾਂ ਦਾ ਸਾਹਮਣਾ ਕਰਨਾ ਪਿਆ ਹੈ। ਇਨ੍ਹਾਂ ਘਟਨਾਵਾਂ ਬਾਰੇ ਕੈਨੇਡੀਅਨ ਹਿੰਦੂਆਂ ਦੀਆਂ ਚਿੰਤਾਵਾਂ ਜਾਇਜ਼ ਹਨ।
WATCH LIVE TV