ਚੰਡੀਗੜ੍ਹ- ਕੁਝ ਦਿਨ ਪਹਿਲਾ ਸੁਪਰੀਮ ਕੋਰਟ ਵੱਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਸੀ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਵਿਰੋਧ ਜਾਰੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।


COMMERCIAL BREAK
SCROLL TO CONTINUE READING

ਚੰਡੀਗੜ੍ਹ ਸੈਕਟਰ 27 ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸੁਪਰੀਮ ਕੋਰਟ ਦੇ ਇਸ ਫੈਸਲੇ ਸਬੰਧੀ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਪ੍ਰਧਾਨ ਧਾਮੀ ਨੇ ਕੋਰਟ ਦੇ ਇਸ ਫੈਸਲੇ ਨੂੰ ਸਿੱਖਾਂ ਤੇ ਹਮਲਾ ਕਰਾਰ ਦਿੰਦੇ ਹੋਏ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ਇਸ ਫੈਸਲੇ ਨੂੰ ਰੱਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਅਧਿਕਾਰ ਖੇਤਰ ’ਚ ਸੂਬਾਈ ਐਕਟ ਦਖ਼ਲ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ 1925 ਐਕਟ ਵਿੱਚ ਸੋਧ ਦਾ ਅਧਿਕਾਰ ਸਿਰਫ ਕੇਂਦਰ ਕਰ ਸਕਦੀ ਹੈ ਉਹ ਵੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮਨਜ਼ੂਰੀ ਨਾਲ ਹੀ ਸੰਭਵ ਹੈ। ਇਸ ਸਬੰਧੀ ਕਾਨੂੰਨੀ ਮਹਿਰਾਂ ਦੀ ਸਲਾਹ ਨਾਲ ਕੋਰਟ ਵਿੱਚ ਰੀਵਿਊ ਪਟੀਸ਼ਨ ਵੀ ਪਾਈ ਜਾਵੇਗੀ।