Fazilka News: ਅਬੋਹਰ ਦੇ ਪਿੰਡ ਤੂਤਵਾਲਾ ਦਾ ਰਹਿਣ ਵਾਲਾ ਨੌਜਵਾਨ ਬੀਤੀ ਰਾਤ ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਪਰ ਵਾਪਸ ਨਹੀਂ ਆਇਆ। ਦੇਰ ਰਾਤ ਉਸ ਦੀ ਲਾਸ਼ ਖੇਤ 'ਚ ਪਈ ਮਿਲੀ ਜਦਕਿ ਉਸ ਦੇ ਦੋਸਤ ਉਥੋਂ ਲਾਪਤਾ ਸਨ। ਕਾਲਰਖੇੜਾ ਚੌਕੀ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੋਰਚੁਰੀ ਵਿੱਚ ਰਖਵਾ ਦਿੱਤਾ ਹੈ। ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਦੋਸਤਾਂ 'ਤੇ ਉਸ ਨੂੰ ਜ਼ਹਿਰ ਦੇ ਕੇ ਕਤਲ ਕਰਨ ਦਾ ਦੋਸ਼ ਲਗਾਇਆ ਹੈ ਕਿਉਂਕਿ ਉਨ੍ਹਾਂ ਨੂੰ ਖੇਤ 'ਚ ਇਕ ਖੁੱਲ੍ਹੀ ਸਪਰੇਅ ਦੀ ਬੋਤਲ ਵੀ ਪਈ ਮਿਲੀ ਸੀ।


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਗੁਰਵਿੰਦਰ ਪੁੱਤਰ ਅਮਰੀਕ ਸਿੰਘ ਦੀ ਉਮਰ ਕਰੀਬ 30 ਸਾਲ ਸੀ ਅਤੇ ਦਿਹਾੜੀਦਾਰ ਮਜ਼ਦੂਰੀ ਕਰਦਾ ਸੀ। ਗੁਰਵਿੰਦਰ ਦੇ ਵੱਡੇ ਭਰਾ ਸੁਖਵਿੰਦਰ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਪਰ ਦੇਰ ਰਾਤ ਤੱਕ ਵਾਪਸ ਨਹੀਂ ਆਇਆ।  ਰਾਤ ਕਰੀਬ 12 ਵਜੇ ਉਸ ਨੂੰ ਪਤਾ ਲੱਗਾ ਕਿ ਉਸ ਦਾ ਭਰਾ ਖੇਤ ਵਿਚ ਬੇਹੋਸ਼ ਪਿਆ ਹੈ, ਜਿਸ 'ਤੇ ਉਸ ਨੇ ਉਸ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਇਹ ਵੀ ਪੜ੍ਹੋ: Manish Sisodia: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ


ਏਐਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੌਜਵਾਨ ਦੀ ਮੌਤ ਦੀ ਸੂਚਨਾ ਮਿਲੀ ਹੈ ਅਤੇ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕਰ ਲਏ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਕਤਲ ਦੇ ਦੋਸ਼ ਲਾਏ ਹਨ, ਜਿਸ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।


ਇਹ ਵੀ ਪੜ੍ਹੋ: Fazilka News: ਸਾਬਕਾ ਸਾਂਸਦ ਅਤੇ ਸਾਬਕਾ ਵਿਧਾਇਕ ਦੇ ਪਿੰਡ ਦੀਆਂ ਸੜਕਾਂ ਅਤੇ ਨਾਲੀਆਂ ਦਾ ਬੁਰਾ ਹਾਲ