ਚੰਡੀਗੜ:  ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਮੁੜ ਇਕਜੁੱਟ ਹੋਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ SKM ਤੋਂ ਵੱਖ ਹੋ ਕੇ ਸੰਯੁਕਤ ਸਮਾਜ ਮੋਰਚਾ (SSM) ਬਣਾਉਣ ਵਾਲੇ ਬਲਬੀਰ ਸਿੰਘ ਰਾਜੇਵਾਲ ਨੇ ਸੰਯੁਕਤ ਕਿਸਾਨ ਮੋਰਚਾ ਦੀ ਮਜ਼ਬੂਤੀ ਨੂੰ ਜ਼ਰੂਰੀ ਦੱਸਿਆ ਹੈ। ਬਲਬੀਰ ਸਿੰਘ ਰਾਜੇਵਾਲ ਨੇ ਸੰਯੁਕਤ ਕਿਸਾਨ ਮੋਰਚੇ ਵਿੱਚ ਵਾਪਸੀ ਦੇ ਮੱਦੇਨਜ਼ਰ ਪੰਜ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ ਵਿੱਚ ਮੀਟਿੰਗ ਵੀ ਕੀਤੀ ਹੈ।


COMMERCIAL BREAK
SCROLL TO CONTINUE READING

                                                                           


ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਾਂਝੇ ਕਿਸਾਨ ਮੋਰਚੇ ਦੀ ਤਾਕਤ ਤੋਂ ਵੱਡੀ ਹੋਰ ਕੋਈ ਚੀਜ਼ ਨਹੀਂ ਹੈ। ਪੰਜ ਕਿਸਾਨ ਜਥੇਬੰਦੀਆਂ ਹਮੇਸ਼ਾ ਹੀ ਸੰਯੁਕਤ ਕਿਸਾਨ ਮੋਰਚਾ ਨਾਲ ਖੜ੍ਹੀਆਂ ਹਨ। ਪੰਜ ਕਿਸਾਨ ਜਥੇਬੰਦੀਆਂ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਨਿਯਮਾਂ ਵਿਚ ਵਿਸ਼ਵਾਸ ਹੈ ਅਤੇ ਅਸੀਂ ਏਕਤਾ ਚਾਹੁੰਦੇ ਹਾਂ।


 


SKM ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਸੀ


 


ਤੁਹਾਨੂੰ ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚਾ ਵਿੱਚ 32 ਕਿਸਾਨ ਜਥੇਬੰਦੀਆਂ ਸ਼ਾਮਲ ਹੁੰਦੀਆਂ ਸਨ। ਪਰ ਅੰਦੋਲਨ ਖਤਮ ਹੋਣ ਤੋਂ ਬਾਅਦ ਐਸ.ਕੇ.ਐਮ. ਤਿੰਨ ਹਿੱਸਿਆਂ ਵਿੱਚ ਵੰਡੀ ਗਈ। ਇਸ ਦੇ ਨਾਲ ਹੀ ਜਿਨ੍ਹਾਂ ਕਿਸਾਨ ਜਥੇਬੰਦੀਆਂ ਨੇ ਚੋਣ ਲੜਨ ਦਾ ਫੈਸਲਾ ਕੀਤਾ ਸੀ, ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚਾ ਤੋਂ ਬਾਹਰ ਕਰ ਦਿੱਤਾ ਗਿਆ। ਪਰ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੇ ਸੰਯੁਕਤ ਕਿਸਾਨ ਮੋਰਚੇ ਵਿੱਚ ਵਾਪਸੀ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸ ਸਬੰਧ ਵਿੱਚ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।


 


WATCH LIVE TV