ਪੰਜਾਬ 'ਚ ਅਜੇ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ, ਪੂਰੇ ਸੂਬੇ 'ਚ ਪਾਰਾ 40 ਤੋਂ ਪਾਰ
Advertisement

ਪੰਜਾਬ 'ਚ ਅਜੇ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ, ਪੂਰੇ ਸੂਬੇ 'ਚ ਪਾਰਾ 40 ਤੋਂ ਪਾਰ

ਪੰਜਾਬ ਵਿੱਚ ਗਰਮੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਕੁਝ ਦਿਨ ਪਹਿਲਾਂ ਸਿਰਫ ਦੋ ਦਿਨ ਹੀ ਹਲਕੀ ਬਾਰਿਸ਼ ਹੋਈ ਸੀ, ਜਿਸ ਕਾਰਨ ਮੌਸਮ ਕੁਝ ਠੰਡਾ ਹੋਇਆ ਸੀ, ਪਰ ਹੁਣ ਫਿਰ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ।

ਪੰਜਾਬ 'ਚ ਅਜੇ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ, ਪੂਰੇ ਸੂਬੇ 'ਚ ਪਾਰਾ 40 ਤੋਂ ਪਾਰ

ਚੰਡੀਗੜ੍ਹ: ਪੰਜਾਬ ਵਿੱਚ ਗਰਮੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਕੁਝ ਦਿਨ ਪਹਿਲਾਂ ਸਿਰਫ ਦੋ ਦਿਨ ਹੀ ਹਲਕੀ ਬਾਰਿਸ਼ ਹੋਈ ਸੀ, ਜਿਸ ਕਾਰਨ ਮੌਸਮ ਕੁਝ ਠੰਡਾ ਹੋਇਆ ਸੀ, ਪਰ ਹੁਣ ਫਿਰ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਦੁਪਹਿਰ ਵੇਲੇ ਸੜਕਾਂ ਖਾਲੀ ਹੋ ਜਾਂਦੀਆਂ ਹਨ, ਇਸ ਦੇ ਨਾਲ ਹੀ ਦੁਕਾਨਦਾਰਾਂ ਦਾ ਕੰਮ ਵੀ ਠੱਪ ਹੋ ਜਾਂਦਾ ਹੈ।

ਮਾਲਵੇ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਸਭ ਤੋਂ ਗਰਮ ਰਿਹਾ। ਸਵੇਰੇ 8 ਵਜੇ ਪਾਰਾ 28 ਡਿਗਰੀ ਸੈਲਸੀਅਸ ਸੀ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਆਸਪਾਸ ਰਹੇਗਾ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44, ਬਰਨਾਲਾ 42, ਮੋਗਾ 43, ਅੰਮ੍ਰਿਤਸਰ 43, ਪਟਿਆਲਾ 41, ਜਲੰਧਰ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅਜੇ ਤੱਕ ਗਰਮੀ ਤੋਂ ਰਾਹਤ ਨਹੀਂ ਮਿਲੇਗੀ, ਮੌਸਮ ਵਿਭਾਗ ਨੇ ਕੁਝ ਦਿਨ ਪਹਿਲਾਂ ਭਵਿੱਖਬਾਣੀ ਕੀਤੀ ਸੀ ਕਿ ਹਨੇਰੀ ਕਾਰਨ ਮੀਂਹ ਪੈ ਸਕਦਾ ਹੈ, ਪਰ ਮੌਸਮ ਵਿੱਚ ਕੋਈ ਬਦਲਾਅ ਨਹੀਂ ਆਇਆ। ਮੌਸਮ ਵਿਭਾਗ ਮੁਤਾਬਕ ਅੱਜ ਧੁੱਪ ਨਿਕਲਣ ਵਾਲੀ ਹੈ। ਪਾਰਾ 43 ਤੋਂ 45 ਡਿਗਰੀ ਸੈਲਸੀਅਸ ਦੇ ਦਾਇਰੇ 'ਚ ਰਹੇਗਾ। ਸ਼ਾਮ 5 ਵਜੇ ਤੋਂ ਬਾਅਦ ਲੋਕਾਂ ਨੂੰ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਅਪੀਲ ਕੀਤੀ ਹੈ। ਇਸ ਦੇ ਲਈ ਦੁਪਹਿਰ ਨੂੰ ਘਰ ਤੋਂ ਬਾਹਰ ਨਿਕਲਣ ਤੋਂ ਬਚੋ। ਵੱਧ ਤੋਂ ਵੱਧ ਪਾਣੀ ਪੀਓ। ਜਦੋਂ ਵੀ ਤੁਸੀਂ ਘਰ ਤੋਂ ਬਾਹਰ ਜਾਓ ਤਾਂ ਆਪਣਾ ਚਿਹਰਾ ਢੱਕ ਕੇ ਰੱਖੋ। ਸਾਫ਼ ਅਤੇ ਸਿਹਤਮੰਦ ਭੋਜਨ ਖਾਓ।

Trending news