ਚੰਡੀਗੜ: ਪੰਜਾਬ ਦੇ ਵਿਚ ਹੁਣ ਬਜ਼ੁਰਗਾਂ ਦੇ ਹਿੱਤ ਲਈ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ।ਹੁਣ ਬਜ਼ੁਰਗਾਂ ਨੂੰ ਆਪਣੀ ਪੈਨਸ਼ਨ ਲਈ ਬਾਹਰ ਜਾਣ ਦੀ ਜ਼ਰੂਰਤ ਨਹੀਂ ਬਲਕਿ ਪੈਨਸ਼ਨ ਦੀ ਰਾਸ਼ੀ ਸਿੱਧਾ ਤੁਹਾਡੇ ਘਰ ਤੱਕ ਪਹੁੰਚੇਗੀ। ਰਾਸ਼ਨ ਦੀ ਹੋਮ ਡਿਲੀਵਰੀ ਵਾਂਗੂ ਪੰਜਾਬ ਸਰਕਾਰ ਹੁਣ ਪੈਨਸ਼ਨ ਦੀ ਵੀ ਹੋਮ ਡਿਲੀਵਰੀ ਕਰੇਗੀ। ਇਸ ਦੀ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ।


COMMERCIAL BREAK
SCROLL TO CONTINUE READING

 


ਪੈਨਸ਼ਨ ਲੈਣ ਲਈ ਬਜ਼ੁਰਗਾਂ ਨੂੰ ਬੈਂਕਾਂ ਦੀਆਂ ਲੰਮੀਆਂ ਲਾਈਨਾਂ 'ਚ ਲੱਗ ਕੇ ਆਪਣੀ ਵਾਰੀ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਹਿੱਤ ਲਈ ਇਸ ਯੋਜਨਾ ਨੂੰ ਸ਼ੁਰੂ ਕਰਨ ਦੀ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਬੁਢਾਪਾ ਅਤੇ ਵਿਧਵਾ ਪੈਨਸ਼ਨ ਦੇ ਲਾਭਪਾਤਰੀਆਂ ਨੂੰ ਪੈਸੇ ਪ੍ਰਾਪਤ ਕਰਨ ਵਿਚ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਸਰਕਾਰ ਨੇ ਇਸ ਸਕੀਮ ਨੂੰ ਹੋਮ ਡਿਲੀਵਰੀ ਨਾਲ ਜੋੜਨ ਦਾ ਫੈਸਲਾ ਕੀਤਾ ਹੈ।


 


ਬਜ਼ੁਰਗਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਇਹ ਫ਼ੈਸਲਾ


ਸੀ. ਐਮ. ਮਾਨ ਨੇ ਕਿਹਾ ਕਿ ਬਜ਼ੁਰਗਾਂ ਨੂੰ ਬੈਂਕ ਵਿਚ ਜਾ ਕੇ ਕਤਾਰਾਂ ਵਿਚ ਖੜ੍ਹਨਾ ਪੈਂਦਾ ਹੈ ਅਤੇ ਜੇਕਰ ਕੋਈ ਦਸਤਾਵੇਜ਼ ਗਾਇਬ ਹੁੰਦਾ ਹੈ ਤਾਂ ਉਸ ਨੂੰ ਲੈਣ ਲਈ ਵਾਪਸ ਘਰ ਜਾਣਾ ਪੈਂਦਾ ਹੈ। ਕਈ ਵਾਰ ਬੈਂਕ 'ਚ ਪੈਸੇ ਨਹੀਂ ਹੁੰਦੇ ਅਤੇ ਦੁਪਹਿਰ 2 ਵਜੇ ਤੋਂ ਬਾਅਦ ਕਈਆਂ ਨੂੰ ਕੈਸ਼ ਨਹੀਂ ਮਿਲਦਾ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੀਆਂ ਪਾਬੰਦੀਆਂ ਨੂੰ ਖਤਮ ਕਰਨਾ ਸ਼ੁਰੂ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਹੁਣ ਬਜ਼ੁਰਗਾਂ ਨੂੰ ਪੈਨਸ਼ਨ ਲੈਣ ਲਈ ਕਿਤੇ ਨਹੀਂ ਜਾਣਾ ਪਵੇਗਾ ਸਗੋਂ ਹੋਮ ਡਲਿਵਰੀ ਵੀ ਹੋਵੇਗੀ। ਸਟਾਫ਼ ਸਰਕਾਰ ਵੱਲੋਂ ਹੀ ਲਾਭਪਾਤਰੀ ਦੇ ਘਰ ਪਹੁੰਚ ਕੇ ਬਾਇਓਮੈਟ੍ਰਿਕ ਅੰਗੂਠਾ ਲਗਵਾ ਕੇ ਪੈਨਸ਼ਨ ਦਿੱਤੀ ਜਾਵੇਗੀ।


 


WATCH LIVE TV