Pratap Singh Bajwa:  ਧੂਰੀ ਅਨਾਜ ਮੰਡੀ ਵਿਖੇ ਕਿਸਾਨਾਂ ਦਾ ਦੁੱਖ ਦਰਦ ਸੁਣਨ ਪਹੁੰਚੇ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਸਿੱਧੇ ਤੌਰ ਉਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਦਾ ਦੁੱਖ ਦਰਦ ਸੁਣਿਆ ਜਾ ਰਿਹਾ ਹੈ ਅਤੇ ਪੂਰੇ ਪੰਜਾਬ ਦਾ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ਅਤੇ ਕਿਸਾਨ ਦੀ ਲੁੱਟ ਹੋ ਰਹੀ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਮੰਡੀਆਂ ਵਿੱਚ ਖਿਲਰੇ ਪਏ ਝੋਨੇ ਦੀਆਂ ਢੇਰੀਆਂ ਤੇ ਨਮੀ ਦੀ ਮਾਤਰਾ ਨੂੰ ਲੈ ਕੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਦੇਖਣ ਵਿੱਚ ਇਸ ਝੋਨੇ ਦੀ ਕੁਆਲਿਟੀ ਵਿੱਚ ਕਿਧਰੇ ਵੀ ਕੋਈ ਨਮੀ ਦੀ ਗੁੰਜਾਇਸ਼ ਨਹੀਂ ਹੈ।


ਇਹ ਵੀ ਪੜ੍ਹੋ : Punjab Breaking Live Updates: SKM ਦਾ ਵੱਡਾ ਐਲਾਨ - 25 ਅਕਤੂਬਰ ਨੂੰ ਮੰਡੀਆਂ ਦੇ ਨੇੜੇ ਹਾਈਵੇ ਕੀਤੇ ਜਾਣਗੇ ਜਾਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਧੂਰੀ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਅੱਜ-ਕੱਲ੍ਹ ਆਪਣੇ ਲਏ ਹੋਏ ਸਿਆਸੀ ਫੈਸਲੇ ਦੇ ਚੱਲਦਿਆਂ ਦੁਚਿੱਤੀ ਵਿੱਚ ਹਨ ਲਈ ਕਾਂਗਰਸ ਪਾਰਟੀ ਵਿੱਚ ਕੋਈ ਜਗ੍ਹਾ ਨਹੀਂ ਹੈ।


ਇਹ ਵੀ ਪੜ੍ਹੋ : IND vs NZ Pune Test: 5 ਸਾਲ ਬਾਅਦ ਪੁਣੇ 'ਚ ਖੇਡੇਗਾ ਭਾਰਤ ਟੈਸਟ, ਸਪਿੰਨਰਾਂ ਗੇਂਦਬਾਜ਼ਾਂ ਦਾ ਬਣਿਆ ਰਹੇਗਾ ਦਬਦਬਾ