Khanna News (ਧਰਮਿੰਦਰ ਸਿੰਘ): ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਨਿਆ ਕਿ ਸੂਬੇ ਅੰਦਰ ਮੂੰਗੀ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਉਤੇ ਨਹੀਂ ਹੋ ਰਹੀ। ਇਸ ਲਈ ਕੇਂਦਰ ਸਰਕਾਰ ਉਪਰ ਠੀਕਰਾ ਭੰਨਿਆ ਗਿਆ। ਨਾਲ ਹੀ ਕਿਹਾ ਗਿਆ ਕਿ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਇਸਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ। ਚੇਅਰਮੈਨ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਫੰਡ ਰੋਕੇ ਹੋਏ ਹਨ। ਹੁਣ ਮੰਡੀ ਬੋਰਡ ਨਬਾਰਡ ਤੋਂ ਪੈਸੇ ਲੈਕੇ ਵਿਕਾਸ ਕਰੇਗਾ।


COMMERCIAL BREAK
SCROLL TO CONTINUE READING

ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਪੁੱਜੇ। ਇੱਥੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਗਈ ਤੇ ਸਬਜ਼ੀ ਮੰਡੀ ਵਿੱਚ ਬੂਟੇ ਲਗਾਏ ਗਏ। ਚੇਅਰਮੈਨ ਨੇ ਕਿਹਾ ਕਿ ਇਸ ਸਾਲ ਮੰਡੀਕਰਨ ਬੋਰਡ ਦਾ ਟੀਚਾ 35 ਹਜ਼ਾਰ ਬੂਟੇ ਲਗਾਉਣ ਦਾ ਹੈ।


ਇਸ ਲਈ ਪੰਜਾਬ ਭਰ ਦੇ ਆੜ੍ਹਤੀਆਂ ਨੂੰ ਆਪਣੀਆਂ ਦੁਕਾਨਾਂ ਬਾਹਰ ਬੂਟੇ ਲਗਾਉਣ ਦੀ ਅਪੀਲ ਕੀਤੀ ਗਈ। ਮੰਡੀਕਰਨ ਬੋਰਡ ਦੇ ਮੁਲਾਜ਼ਮਾਂ ਨੂੰ ਵੀ ਬੂਟੇ ਲਾਉਣ ਲਈ ਕਿਹਾ ਗਿਆ। ਖੰਨਾ ਮੰਡੀ ਦੇ ਵਿਸਥਾਰ ਨੂੰ ਲੈ ਕੇ ਆੜ੍ਹਤੀਆਂ ਨੇ ਆਪਣੀਆਂ ਮੰਗਾਂ ਰੱਖੀਆਂ। ਜਿਸ ਉਪਰ ਚੇਅਰਮੈਨ ਨੇ ਕਿਹਾ ਕਿ ਆੜ੍ਹਤੀਆਂ ਦੀ ਮੰਗ ਮੁਤਾਬਕ ਮੰਡੀ ਦਾ ਖੇਤਰ ਵਧਾਉਣ ਲਈ ਜ਼ਮੀਨ ਲਈ ਜਾਵੇਗੀ ਤੇ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ।


ਸੂਬੇ ਅੰਦਰ ਐੱਮਐੱਸਪੀ ਉਪਰ ਮੂੰਗੀ ਦੀ ਖ਼ਰੀਦ ਨਾ ਹੋਣ ਉਤੇ ਚੇਅਰਮੈਨ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਫੰਡ ਰੋਕੇ ਹੋਏ ਹਨ। ਜਿਸ ਕਰਕੇ ਪੰਜਾਬ ਸਰਕਾਰ ਦੀ ਮਜਬੂਰੀ ਬਣ ਗਈ ਕਿ ਕਿਸਾਨਾਂ ਨੂੰ ਐੱਮਐੱਸਪੀ ਉਪਰ ਫ਼ਸਲ ਦੇ ਭਾਅ ਦਿਵਾਉਣ ਵਿੱਚ ਮੁਸ਼ਕਲ ਆ ਰਹੀ ਹੈ।


ਕੇਂਦਰ ਸਰਕਾਰ ਨੇ ਤਾਂ ਹੜ੍ਹਾਂ ਮੌਕੇ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ। ਫਿਰ ਵੀ ਕਿਸਾਨਾਂ ਨੂੰ ਹੌਸਲਾ ਦਿੱਤਾ ਜਾਵੇਗਾ ਕਿ ਉਹ ਫ਼ਸਲੀ ਚੱਕਰ ਵਿਚੋਂ ਬਾਹਰ ਨਿਕਲ ਕੇ ਖੇਤੀ ਕਰਨ, ਸਰਕਾਰ ਉਨ੍ਹਾਂ ਦਾ ਹੱਲ ਕਰਨ ਵਿੱਚ ਲੱਗੀ ਹੋਈ ਹੈ। ਚੇਅਰਮੈਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਛੇਤੀ ਕੋਈ ਹੱਲ ਕੱਢਣਗੇ।


ਇਹ ਵੀ ਪੜ੍ਹੋ : Unnao Accident: ਉਨਾਓ 'ਚ ਦਰਦਨਾਕ ਹਾਦਸਾ, ਬੱਸ ਨਾਲ ਦੁੱਧ ਦੇ ਟੈਂਕਰ ਦੀ ਟੱਕਰ, 18 ਯਾਤਰੀਆਂ ਦੀ ਮੌਤ


ਮੰਡੀ ਬੋਰਡ ਦੀਆਂ ਸੜਕਾਂ ਦੀ ਖ਼ਸਤਾ ਹਾਲਤ ਨੂੰ ਲੈਕੇ ਚੇਅਰਮੈਨ ਬੋਲੇ ਕਿ ਕੇਂਦਰ ਵੱਲੋਂ ਰੂਰਲ ਡਿਵੈਲਪਮੈਂਟ ਫੰਡ ਰੋਕੇ ਹੋਏ ਹਨ। ਜਿਸਨੂੰ ਲੈਕੇ ਕਾਨੂੰਨੀ ਲੜਾਈ ਜਾਰੀ ਹੈ ਤੇ ਅਗਸਤ ਚ ਤਾਰੀਕ ਹੈ। ਪ੍ਰੰਤੂ ਹੁਣ ਨਬਾਰਡ ਤੋਂ ਪੈਸੇ ਲੈਕੇ ਮੰਡੀਕਰਨ ਬੋਰਡ ਵਿਕਾਸ ਕਰਵਾਏਗਾ। ਅਗਲੇ ਮਹੀਨੇ ਤੋਂ ਸੜਕਾਂ ਦੀ ਰਿਪੇਅਰ ਹੋਵੇਗੀ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਹੁੰਮਸ ਭਰੇ ਮੌਸਮ ਤੋਂ ਜਲਦ ਰਾਹਤ! ਇਸ ਦਿਨ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ