ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸਰਪੰਚਾਂ ਦੀਆਂ ਮੀਟਿੰਗਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ। ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਹੁਣ ਮਹਿਲਾ ਸਰਪੰਚਾਂ ਦੇ ਪਤੀ ਤੇ ਭਰਾ ਕੋਈ ਵੀ ਰਿਸ਼ਤੇਦਾਰ ਅਧਿਕਾਰਕ ਤੌਰ 'ਤੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਮੀਟਿੰਗਾਂ ਨਹੀਂ ਕਰ ਸਕਣਗੇ। ਸਰਕਾਰ ਨੇ ਮਹਿਲਾ ਸਰਪੰਚਾਂ ਦੇ ਕੰਮ ਨੂੰ ਉਨ੍ਹਾਂ ਦੇ ਪਤੀਆਂ ਤੇ ਹੋਰਾਂ ਦੁਆਰਾ ਸੰਭਾਲਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਰਪੰਚ ਖੁਦ ਬੈਠਕਾਂ ਵਿੱਚ ਹਿੱਸਾ ਲੈਣ। ਸਰਕਾਰ ਵੱਲੋਂ ਪੰਚਾਇਤੀ ਰਾਜ ’ਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿੱਤਾ ਹੋਇਆ ਹੈ।


COMMERCIAL BREAK
SCROLL TO CONTINUE READING