Kotkapura News: ਕੋਟਕਪੂਰਾ `ਚ ਚੋਰਾਂ ਦੇ ਹੌਸਲੇ ਬੁਲੰਦ; ਰਾਤ ਨੂੰ ਕਈ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

Kotkapura News: ਕੋਟਕਪੂਰਾ ਸ਼ਹਿਰ ਦੇ ਫੈਕਟਰੀ ਰੋਡ ਤੇ ਹਰੀਨੋਂ ਰੋਡ `ਤੇ ਮੰਗਲਵਾਰ ਰਾਤ ਨੂੰ ਚਾਰ ਦੁਕਾਨਾਂ ਦੇ ਸ਼ਟਰ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਦੋ ਦੁਕਾਨਾਂ ਵਿਚੋਂ ਚੋਰੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ।
Kotkapura News (ਸੰਜੇ): ਕੋਟਕਪੂਰਾ ਸ਼ਹਿਰ ਦੇ ਫੈਕਟਰੀ ਰੋਡ ਤੇ ਹਰੀਨੋਂ ਰੋਡ 'ਤੇ ਮੰਗਲਵਾਰ ਰਾਤ ਨੂੰ ਚਾਰ ਦੁਕਾਨਾਂ ਦੇ ਸ਼ਟਰ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਦੋ ਦੁਕਾਨਾਂ ਵਿਚੋਂ ਚੋਰੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੂੰ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਮੁਲਜ਼ਮਾਂ ਨੇ ਅੰਜਾਮ ਦਿੱਤਾ, ਜਿਸ ਦੀਆਂ ਤਸਵੀਰਾਂ ਦੁਕਾਨ ਦੇ ਬਾਹਰ ਅਤੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈਆਂ ਹਨ।
ਸੂਚਨਾ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਫੈਕਟਰੀ ਰੋਡ ਉਤੇ ਇਕ ਮਨਿਆਰੀ, ਇਕ ਕਰਿਆਨਾ ਅਤੇ ਦੋ ਡੇਅਰੀਆਂ ਦੀਆਂ ਦੁਕਾਨਾਂ ਦੇ ਸ਼ਟਰ ਤੋੜੇ ਗਏ, ਜਿਨ੍ਹਾਂ ਵਿਚੋਂ ਤਿੰਨ ਦੁਕਾਨਾਂ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਹੋ ਗਈ, ਜਦਕਿ ਹਰੀਨੋਂ ਰੋਡ 'ਤੇ ਵੀ ਦੋ ਦੁਕਾਨਾਂ ਦੇ ਸ਼ਟਰ ਤੋੜੇ ਗਏ ਅਤੇ ਇਨ੍ਹਾਂ ਵਿੱਚੋਂ ਇੱਕ ਦੁਕਾਨ ਤੋਂ ਨਕਦੀ ਤੇ ਕੁਝ ਹੋਰ ਸਾਮਾਨ ਚੋਰੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੈਕਟਰੀ ਰੋਡ 'ਤੇ ਇੱਕ ਡੇਅਰੀ ਦੀ ਦੁਕਾਨ 'ਤੇ ਚੋਰੀ ਕਰਨ ਵਾਲੇ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ ਹਨ, ਜਿਸ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Amritsar News: ਇਟਲੀ ਵਿੱਚ ਸੜਕ ਹਾਦਸੇ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ; ਪਰਿਵਾਰ ਉਤੇ ਟੁੱਟਿਆਂ ਦੁੱਖਾਂ ਦਾ ਪਹਾੜ
ਇਸ ਮਾਮਲੇ ਵਿਚ ਮਨਿਆਰੀ ਦੀ ਦੁਕਾਨ ਚਲਾਉਣ ਵਾਲੇ ਸੋਨੂੰ ਨੇ ਦੱਸਿਆ ਕਿ ਉਸ ਨੇ ਦੁਕਾਨ ਦਾ ਕਿਰਾਇਆ ਦੇਣ ਲਈ ਨਕਦੀ ਰੱਖੀ ਸੀ, ਜਿਸ ਨੂੰ ਮੁਲਜ਼ਮਾਂ ਨੇ ਚੋਰੀ ਕਰ ਲਿਆ। ਇਸ ਤੋਂ ਇਲਾਵਾ ਇੱਕ ਡੇਅਰੀ ਦੀ ਦੁਕਾਨ ਵਿੱਚੋਂ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਗਈ। ਇਸ ਮਾਮਲੇ ਵਿੱਚ ਡੀਐਸਪੀ ਕੋਟਕਪੂਰਾ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਲਜ਼ਮਾਂ ਦੀ ਸੀਸੀਟੀਵੀ ਫੁਟੇਜ ਮਿਲੀ ਹੈ, ਜਿਸ ਦੇ ਆਧਾਰ ਉਤੇ ਜਲਦੀ ਹੀ ਉਨ੍ਹਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : IAS ਵਿਵੇਕ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਰਾਜਪਾਲ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ